ਸੂਫੀ ਗਾਇਕ ਕੰਵਰ ਗਰੇਵਾਲ ਨੂੰ ਸਦਮਾ, ਮਾਤਾ ਦਾ ਦੇਹਾਂਤ
ਪ੍ਰਸਿੱਧ ਪੰਜਾਬੀ ਸੂਫੀ ਗਾਇਕ ਕੰਵਰ ਗਰੇਵਾਲ ਨੂੰ ਵੱਡਾ ਸਦਮਾ ਲੱਗਿਆ ਹੈ। ਦਰਅਸਲ ਗਾਇਕ ਦੀ ਮਾਤਾ ਮਨਜੀਤ ਕੌਰ (65 ਸਾਲ) ਦਾ ਦਿਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਮਾਤਾ ਲੰਬੇ ਸਮੇਂ ‘ਤੋਂ ਬਿਮਾਰ ਸਨ। ਉਨ੍ਹਾਂ ਨੂੰ ਮੋਹਾਲੀ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਉਹ ਆਪਣੇ ਬੇਟੇ ਕੰਵਰ ਗਰੇਵਾਲ ਨਾਲ ਮੁਹਾਲੀ ਵਿੱਚ ਰਹਿ ਰਹੇ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਗੋਨਿਆਣਾ ਮੰਡੀ (ਬਠਿੰਡਾ) ਨੇੜੇ ਮਹਿਮਾ ਸਵਾਈ ਵਿਖੇ ਕੀਤਾ ਜਾਵੇਗਾ। ਇਸ ਦੁੱਖ ਦੀ ਘੜੀ ਵਿੱਚ ਪਿੰਡ ਵਾਸੀਆਂ ਤੋਂ ਇਲਾਵਾ ਸੰਗੀਤ ਖੇਤਰ ਨਾਲ ਜੁੜੇ ਲੋਕਾਂ ਨੇ ਗਾਇਕ ਕੰਵਰ ਗਰੇਵਾਲ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
'Sufi singer','Kanwar Grewal','death','mother'