ਬਠਿੰਡਾ 'ਚ ਅਕਾਲੀ ਦਲ ਦੇ ਨੇਤਾ ਦੇ ਘਰ 'ਤੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ,ਜਿਥੇ ਬਾਈਕ ਸਵਾਰ ਤਿੰਨ ਬਦਮਾਸ਼ਾਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ।
ਇਲਾਕੇ ਵਿਚ ਦਹਿਸ਼ਤ, ਘਟਨਾ CCTV 'ਚ ਕੈਦ
ਇਹ ਘਟਨਾ ਸ਼ਨੀਵਾਰ ਦੇਰ ਰਾਤ ਵਾਪਰੀ। ਘਟਨਾ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ। ਅਕਾਲੀ ਦਲ ਦੇ ਆਗੂ ਦਾ ਭਰਾ ਵੀ ਸਿਆਸਤ ਵਿੱਚ ਸਰਗਰਮ ਹੈ ਅਤੇ ਕਾਂਗਰਸ ਨਾਲ ਜੁੜਿਆ ਹੋਇਆ ਹੈ।ਜਾਣਕਾਰੀ ਅਨੁਸਾਰ ਸ਼ਨੀਵਾਰ ਰਾਤ ਕਰੀਬ 11 ਵਜੇ ਬਾਈਕ 'ਤੇ ਸਵਾਰ ਤਿੰਨ ਨੌਜਵਾਨਾਂ ਨੇ ਕਾਂਗਰਸ ਦੇ ਜਨਰਲ ਸਕੱਤਰ ਕਿਰਨਜੀਤ ਸਿੰਘ ਗਹਿਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਜਗਦੀਪ ਸਿੰਘ ਗਹਿਰੀ ਦੇ ਘਰ 'ਤੇ ਗੋਲੀਆਂ ਚਲਾ ਦਿੱਤੀਆਂ। ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ।
ਪੁਲਸ ਜਾਂਚ ਵਿਚ ਜੁਟੀ
ਅਕਾਲੀ ਦਲ ਦੇ ਆਗੂ ਜਗਦੀਪ ਸਿੰਘ ਗਹਿਰੀ ਨੇ ਦੱਸਿਆ ਕਿ ਬੀਤੀ ਰਾਤ ਕਰੀਬ 11 ਵਜੇ ਤਿੰਨ ਨੌਜਵਾਨ ਬਾਈਕ 'ਤੇ ਆਏ ਅਤੇ ਉਨ੍ਹਾਂ ਦੇ ਘਰ 'ਤੇ ਗੋਲੀਆਂ ਚਲਾ ਕੇ ਫ਼ਰਾਰ ਹੋ ਗਏ | ਉਸ ਨੇ ਪੁਲਸ ਨੂੰ ਸੂਚਿਤ ਕਰ ਦਿੱਤਾ ਹੈ। ਉਨ੍ਹਾਂ ਪੁਲਸ ਤੋਂ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਸੂਚਨਾ ਮਿਲਣ ਤੋਂ ਬਾਅਦ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਥਾਣਾ ਥਰਮਲ ਦੇ ਐਸਐਚਓ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਇੱਕ ਅਕਾਲੀ ਆਗੂ ਦੇ ਲੜਕੇ ਦਾ ਕੁਝ ਨੌਜਵਾਨਾਂ ਨਾਲ ਝਗੜਾ ਹੋਇਆ ਸੀ, ਜਿਨ੍ਹਾਂ ਨੇ ਗੋਲੀਆਂ ਚਲਾ ਦਿੱਤੀਆਂ ਸਨ। ਬਾਈਕ ਸਵਾਰ ਨੌਜਵਾਨਾਂ ਨੇ ਤਿੰਨ ਤੋਂ ਚਾਰ ਰਾਉਂਡ ਫਾਇਰ ਕੀਤੇ। ਪੁਲਸ ਨੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਤਿੰਨ ਨੌਜਵਾਨਾਂ ਵਿੱਚੋਂ ਦੋ ਦੀ ਪਛਾਣ ਹੋ ਗਈ ਹੈ ਅਤੇ ਤੀਜੇ ਦੀ ਮੁਲਜ਼ਮ ਦੀ ਪਛਾਣ ਬਾਕੀ ਹੈ।