ਜਲੰਧਰ ਦੇ ਮਸ਼ਹੂਰ ਪੀਪੀਆਰ ਮਾਰਕੀਟ ਵਿੱਚ ਦੇਰ ਰਾਤ ਗੋਲੀਬਾਰੀ ਦੀ ਘਟਨਾ ਨੇ ਦੁਕਾਨਦਾਰਾਂ ਵਿੱਚ ਡਰ ਦਾ ਮਾਹੌਲ ਪੈਦਾ ਕਰ ਦਿੱਤਾ। ਘਟਨਾ ਅਨੁਸਾਰ ਫਾਰਚੂਨਰ ਕਾਰ ਵਿੱਚ ਸਵਾਰ ਨੌਜਵਾਨ ਬਾਜ਼ਾਰ ਵਿੱਚ ਹੰਗਾਮਾ ਕਰ ਰਹੇ ਸਨ, ਜਿਸ ਵਿੱਚ ਇੱਕ ਨੌਜਵਾਨ ਨੇ ਗੋਲੀਬਾਰੀ ਕਰ ਦਿੱਤੀ। ਭਾਵੇਂ ਇਸ ਘਟਨਾ ਵਿੱਚ ਕੋਈ ਜ਼ਖਮੀ ਨਹੀਂ ਹੋਇਆ, ਪਰ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ।
ਪਰਲ ਆਪਟੀਕਲ ਦੁਕਾਨ 'ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ, ਜੋ ਰਾਤ 11 ਵਜੇ ਹਵਾ ਵਿੱਚ ਗੋਲੀਬਾਰੀ ਦੌਰਾਨ ਚਲਾਈਆਂ ਗਈਆਂ ਸਨ। ਦੁਕਾਨਦਾਰ ਸ਼ਹਾਬੁਦੀਨ ਨੇ ਕਿਹਾ ਕਿ ਉਸ ਨੂੰ ਕੋਈ ਧਮਕੀ ਨਹੀਂ ਮਿਲੀ ਹੈ ਅਤੇ ਘਟਨਾ ਬਾਰੇ ਪੁਲਿਸ ਸਟੇਸ਼ਨ 7 ਨੂੰ ਸੂਚਿਤ ਕਰ ਦਿੱਤਾ ਹੈ।
ਇਹ ਘਟਨਾ ਪੁਲਿਸ ਦੇ ਸੁਰੱਖਿਆ ਪ੍ਰਬੰਧਾਂ 'ਤੇ ਸਵਾਲ ਖੜ੍ਹੇ ਕਰਦੀ ਹੈ ਕਿਉਂਕਿ ਪੀਪੀਆਰ ਮਾਰਕੀਟ ਵਿੱਚ ਹਰ ਸਮੇਂ ਪੁਲਿਸ ਚੈੱਕ ਪੋਸਟ ਰਹਿੰਦੀ ਹੈ, ਪਰ ਇਸ ਦੇ ਬਾਵਜੂਦ ਹੁੱਲੜਬਾਜ਼ਾਂ ਵੱਲੋਂ ਗੋਲੀਬਾਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ, ਜੋ ਕਿ ਪੁਲਸ ਦੀ ਕਾਰਗੁਜ਼ਾਰੀ ਉਤੇ ਸਵਾਲ ਖੜ੍ਹੇ ਕਰਦੀ ਹੈ।