ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਫੇਸਬੁੱਕ 'ਤੇ ਇਕ ਪੋਸਟ ਸ਼ੇਅਰ ਕਰ ਕੇ ਲੋਕਾਂ ਨੂੰ ਅਫਵਾਹਾਂ 'ਤੇ ਧਿਆਨ ਨਾ ਦੇਣ ਲਈ ਕਿਹਾ ਹੈ। ਉਨ੍ਹਾਂ ਲਿਖਿਆ ਕਿ ਜੋ ਵੀ ਖ਼ਬਰ ਹੋਵੇਗੀ, ਉਹ ਤੁਹਾਡੇ ਨਾਲ ਜ਼ਰੂਰ ਸਾਂਝੀ ਕੀਤੀ ਜਾਵੇਗੀ। ਇਸ ਲਈ ਅਫਵਾਹਾਂ 'ਤੇ ਵਿਸ਼ਵਾਸ ਨਾ ਕਰੋ
ਫੇਸਬੁੱਕ 'ਤੇ ਪੋਸਟ ਕੀਤੀ ਸ਼ੇਅਰ
ਸਿੱਧੂ ਮੂਸੇਵਾਲਾ ਦੇ ਪਿਤਾ ਨੇ ਲਿਖਿਆ ਕਿ ਅਸੀਂ ਸਿੱਧੂ ਦੇ ਪ੍ਰਸ਼ੰਸਕਾਂ ਦਾ ਧੰਨਵਾਦ ਕਰਦੇ ਹਾਂ ਜੋ ਪਰਿਵਾਰ ਦੀ ਇੰਨੀ ਫਿਕਰ ਕਰਦੇ ਹਨ ਪਰ ਅਸੀਂ ਬੇਨਤੀ ਕਰਦੇ ਹਾਂ ਕਿ ਪਰਿਵਾਰ ਬਾਰੇ ਬਹੁਤ ਸਾਰੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ, ਉਨ੍ਹਾਂ 'ਤੇ ਭਰੋਸਾ ਨਹੀਂ ਕੀਤਾ ਜਾਣਾ ਚਾਹੀਦਾ ਹੈ। ਜੋ ਵੀ ਖਬਰ ਹੋਵੇਗੀ, ਪਰਿਵਾਰ ਵੱਲੋਂ ਆਪ ਸਭ ਨਾਲ ਸਾਂਝੀ ਕੀਤੀ ਜਾਵੇਗੀ।
ਚਰਨ ਕੌਰ ਦੇ ਮਾਂ ਬਣਨ ਦੀਆਂ ਖਬਰਾਂ
ਦੱਸ ਦੇਈਏ ਕਿ ਮੀਡੀਆ 'ਚ ਖਬਰਾਂ ਆ ਰਹੀਆਂ ਹਨ ਕਿ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਗਰਭਵਤੀ ਹੈ ਅਤੇ ਉਹ ਜਲਦ ਹੀ ਬੱਚੇ ਨੂੰ ਜਨਮ ਦੇਣ ਵਾਲੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਚਰਨ ਕੌਰ ਨੇ ਬੱਚੇ ਨੂੰ ਜਨਮ ਦੇਣ ਲਈ ਆਈਵੀਐਫ ਤਕਨੀਕ ਦਾ ਸਹਾਰਾ ਲਿਆ ਹੈ, ਕਿਹਾ ਜਾ ਰਿਹਾ ਹੈ ਕਿ ਉਹ ਇਸ ਮਹੀਨੇ ਬੱਚੇ ਨੂੰ ਜਨਮ ਦੇ ਸਕਦੀ ਹੈ।