ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਜਲਦ ਹੀ ਦੂਜੀ ਵਾਰ ਮਾਪੇ ਬਣਨ ਜਾ ਰਹੇ ਹਨ ।ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਮਾਤਾ ਚਰਨ ਕੌਰ ਜੁੜਵਾ ਬੱਚਿਆਂ ਨੂੰ ਜਨਮ ਦੇ ਸਕਦੇ ਹਨ। ਇਹ ਵੀ ਜਾਣਕਾਰੀ ਮਿਲੀ ਹੈ ਕਿ ਉਹ ਇਸ ਸਮੇਂ ਹਸਪਤਾਲ ਦਾਖਲ ਹਨ ਤੇ ਕਿਸੇ ਵੀ ਸਮੇਂ ਖੁਸ਼ਖਬਰੀ ਆ ਸਕਦੀ ਹੈ। ਉਨ੍ਹਾਂ ਨੂੰ ਚੰਡੀਗੜ੍ਹ ਦੇ ਇਕ ਨਿੱਜੀ ਹਸਪਤਾਲ ਭਰਤੀ ਕਰਵਾਇਆ ਗਿਆ ਹੈ ਅਤੇ ਕਿਸੇ ਵੀ ਸਮੇਂ ਖੁਸ਼ਖਬਰੀ ਆ ਸਕਦੀ ਹੈ।
IVF ਰਾਹੀਂ ਬਣਨ ਜਾ ਰਹੇ ਮਾਂ
ਦੱਸ ਦਈਏ ਕਿ ਫਰਵਰੀ ਮਹੀਨੇ ‘ਚ ਚਰਨ ਕੌਰ ਦੀ ਪ੍ਰੈਗਨੈਂਸੀ ਦੀਆਂ ਖਬਰਾਂ ਸਾਹਮਣੇ ਆਈਆਂ ਸਨ। 58 ਸਾਲ ਦੀ ਉਮਰ ‘ਚ ਆਈਵੀਐਫ ਤਕਨੀਕ ਜ਼ਰੀਏ ਉਹ ਮਾਂ ਬਣਨ ਜਾ ਰਹੇ ਹਨ। ਉਥੇ ਹੀ ਦਸੱਦੀਏ ਕਿ ਮੂਸੇਵਾਲਾ ਦਾ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਹ ਮਾਪਿਆਂ ਦਾ ਇਕਲੌਤਾ ਪੁੱਤਰ ਸੀ।