ਸਿੱਖ ਸਟੂਡੈਂਟ ਫੈਡਰੇਸ਼ਨ ਨੇ ਬਾਲੀਵੁੱਡ ਦੇ ਹਾਲ ਹੀ 'ਚ ਰਿਲੀਜ਼ ਹੋਏ ਐਨੀਮਲ ਦੇ ਸੀਨ 'ਤੇ ਇਤਰਾਜ਼ ਜਤਾਇਆ ਹੈ। ਫੈਡਰੇਸ਼ਨ ਦੇ ਸਰਪ੍ਰਸਤ ਕਰਨੈਲ ਸਿੰਘ ਪੀਰ ਮੁਹੰਮਦ ਅਤੇ ਮੁਖੀ ਪਰਮਿੰਦਰ ਸਿੰਘ ਢੀਂਗਰਾ ਨੇ ਦੱਸਿਆ ਕਿ ਫਿਲਮ ਦੇ ਅੰਤ ਵਿੱਚ ਇੱਕ ਸੀਨ ਵਿੱਚ ਅਦਾਕਾਰ ਰਣਬੀਰ ਕਪੂਰ ਇੱਕ ਗੁਰਸਿੱਖ ਉੱਤੇ ਸਿਗਰਟ ਦਾ ਧੂੰਆਂ ਛੱਡ ਰਿਹਾ ਹੈ। ਇਕ ਹੋਰ ਸੀਨ ਵਿਚ ਉਹ ਗੁਰਸਿੱਖ ਦੀ ਦਾੜ੍ਹੀ 'ਤੇ ਚਾਕੂ ਰੱਖ ਰਿਹਾ ਹੈ। ਅਰਜਨ ਵੈਲੀ ਗੀਤ 'ਤੇ ਵੀ ਇਤਰਾਜ਼ ਪ੍ਰਗਟ ਕੀਤਾ ਗਿਆ ਹੈ।
ਯੂਥ ਫੈਡਰੇਸ਼ਨ ਨੇ ਇਸ ਸਬੰਧੀ ਸੈਂਸਰ ਬੋਰਡ ਆਫ ਫਿਲਮ ਸਰਟੀਫਿਕੇਸ਼ਨ ਨੂੰ ਪੱਤਰ ਲਿਖਿਆ ਹੈ। ਜਿਸ 'ਚ ਫਿਲਮ 'ਚੋਂ ਦੋਵੇਂ ਵਿਵਾਦਤ ਦ੍ਰਿਸ਼ ਹਟਾਉਣ ਦੀ ਮੰਗ ਕੀਤੀ ਗਈ ਹੈ।
ਅਰਜਨ ਵੈਲੀ ਗੀਤ 'ਤੇ ਵੀ ਇਤਰਾਜ਼
ਫੈਡਰੇਸ਼ਨ ਨੇ ਅਰਜਨ ਵੈਲੀ ਦੇ ਗੀਤ 'ਤੇ ਵੀ ਇਤਰਾਜ਼ ਪ੍ਰਗਟਾਇਆ ਹੈ। ਫਿਲਮ ਵਿੱਚ ਅਰਜਨ ਵੈਲੀ ਨੂੰ ਗੁੰਡਾ ਤੇ ਗੈਂਗ ਵਾਰ ਲਈ ਵਰਤਿਆ ਗਿਆ ਹੈ, ਜਦਕਿ ਉਹ ਇੱਕ ਫਾਈਟਰ ਸੀ। ਫਿਲਮ 'ਚ ਕਬੀਰ ਦੇ ਨਾਂ 'ਤੇ ਵੀ ਇਤਰਾਜ਼ ਉਠਾਏ ਗਏ ਹਨ। ਫੈਡਰੇਸ਼ਨ ਨੇ ਸੈਂਸਰ ਬੋਰਡ ਨੂੰ ਇਨ੍ਹਾਂ ਸਾਰੇ ਦ੍ਰਿਸ਼ਾਂ 'ਤੇ ਕਾਰਵਾਈ ਕਰਨ ਲਈ ਕਿਹਾ ਹੈ ਤਾਂ ਜੋ ਲੋਕਾਂ 'ਤੇ ਇਸ ਦਾ ਬੁਰਾ ਪ੍ਰਭਾਵ ਨਾ ਪਵੇ।
ਐਨੀਮਲ ਦੀ ਰਿਲੀਜ਼ ਤੋਂ ਪਹਿਲਾਂ ਸਾਲ 2018 'ਚ ਰਿਲੀਜ਼ ਹੋਈ ਰਣਬੀਰ ਕਪੂਰ ਦੇ ਕਰੀਅਰ ਦੀ ਸਭ ਤੋਂ ਵਧੀਆ ਫਿਲਮ ਸੰਜੂ ਸੀ, ਜਿਸ ਨੇ ਦੁਨੀਆ ਭਰ 'ਚ 586 ਕਰੋੜ ਰੁਪਏ ਕਮਾਏ ਸਨ। ਉਥੇ ਹੀ ਉਹਨ ਦੀ ਦੂਜੀ ਸਭ ਤੋਂ ਵਧੀਆ ਫਿਲਮ ਬ੍ਰਹਮਾਸਤਰ ਸੀ ਜਿਸ ਨੇ 410 ਕਰੋੜ ਰੁਪਏ ਕਮਾਏ। ਹੁਣ ਐਨੀਮਲ ਇਨ੍ਹਾਂ ਦੋਵਾਂ ਫ਼ਿਲਮਾਂ ਨੂੰ ਪਛਾੜ ਕੇ ਰਣਬੀਰ ਦੀ ਸਭ ਤੋਂ ਵੱਧ ਕਮਾਈ ਕਰਨ ਵਾਲੀ ਫ਼ਿਲਮ ਬਣ ਗਈ ਹੈ।