ਖ਼ਬਰਿਸਤਾਨ ਨੈੱਟਵਰਕ- ਕੈਨੇਡਾ ਦੇ ਮਿਸੀਸਾਗਾ ਵਿੱਚ ਭਾਰਤੀ ਮੂਲ ਦੇ ਕਾਰੋਬਾਰੀ ਹਰਜੀਤ ਸਿੰਘ ਢੱਡਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪਿਛਲੇ ਕੁਝ ਸਮੇਂ ਤੋਂ ਉਸ ਨੂੰ ਪੈਸੇ ਦੇਣ ਲਈ ਲਗਾਤਾਰ ਧਮਕੀਆਂ ਮਿਲ ਰਹੀਆਂ ਸਨ। ਪੈਸੇ ਨਾ ਦੇਣ ਦੀ ਸੂਰਤ ਵਿੱਚ ਨਤੀਜੇ ਭੁਗਤਣ ਦੀ ਚੇਤਾਵਨੀ ਵੀ ਦਿੱਤੀ ਗਈ ਸੀ। ਹਰਜੀਤ ਢੱਡਾ ਉੱਤਰਾਖੰਡ ਦੇ ਬਾਜਪੁਰ ਦਾ ਰਹਿਣ ਵਾਲਾ ਸੀ।
15-16 ਗੋਲੀਆਂ ਚਲਾਈਆਂ ਗਈਆਂ
ਜਾਣਕਾਰੀ ਅਨੁਸਾਰ ਹਰਜੀਤ ਸਿੰਘ ਆਪਣੇ ਟਰੱਕ ਦੇ ਬਾਹਰ ਖੜ੍ਹਾ ਸੀ, ਇਸ ਦੌਰਾਨ ਅਣਪਛਾਤੇ ਹਮਲਾਵਰ ਆਏ ਅਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਹਮਲਾਵਰਾਂ ਨੇ ਲਗਭਗ 15-16 ਰਾਉਂਡ ਗੋਲੀਆਂ ਚਲਾਈਆਂ। ਗੋਲੀਆਂ ਦੀ ਆਵਾਜ਼ ਆਸ-ਪਾਸ ਦੇ ਲੋਕਾਂ ਨੇ ਵੀ ਸੁਣੀ।
ਪੁਲਸ ਨੇ 21 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ
ਕੈਨੇਡਾ ਦੀ ਪੀਲ ਪੁਲਸ ਇਸ ਮਾਮਲੇ ਵਿੱਚ ਹੁਣ ਤੱਕ 21 ਲੋਕਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਮੁਲਜ਼ਮਾਂ ਖ਼ਿਲਾਫ਼ 150 ਤੋਂ ਵੱਧ ਮਾਮਲੇ ਦਰਜ ਹਨ। ਇਨ੍ਹਾਂ ਵਿੱਚੋਂ ਕੁਝ ਮੁਲਜ਼ਮਾਂ ਦੇ ਭਾਰਤ ਦੇ ਅਪਰਾਧਿਕ ਸੰਗਠਨਾਂ ਨਾਲ ਵੀ ਸਬੰਧ ਹਨ। ਪੁਲਿਸ ਦਾ ਮੰਨਣਾ ਹੈ ਕਿ ਇਹ ਅੰਤਰਰਾਸ਼ਟਰੀ ਪੱਧਰ 'ਤੇ ਫੈਲਿਆ ਇੱਕ ਅਪਰਾਧ ਨੈੱਟਵਰਕ ਹੋ ਸਕਦਾ ਹੈ।
ਘਟਨਾ ਤੋਂ ਬਾਅਦ ਭਾਰਤੀ ਵਪਾਰੀ ਅਸੁਰੱਖਿਅਤ
ਇਸ ਘਟਨਾ ਤੋਂ ਬਾਅਦ ਕੈਨੇਡਾ ਵਿੱਚ ਭਾਰਤੀ ਕਾਰੋਬਾਰੀਆਂ, ਖਾਸ ਕਰਕੇ ਪੰਜਾਬੀਆਂ ਵਿੱਚ ਡਰ ਦਾ ਮਾਹੌਲ ਹੈ ਅਤੇ ਉਹ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ ਕਿਉਂਕਿ ਜਿਸ ਤਰ੍ਹਾਂ ਹਰਜੀਤ ਸਿੰਘ ਨੂੰ ਹਮਲਾਵਰਾਂ ਨੇ ਜਨਤਕ ਤੌਰ 'ਤੇ ਅੰਨ੍ਹੇਵਾਹ ਗੋਲੀਆਂ ਮਾਰ ਦਿੱਤੀਆਂ, ਉਸ ਤੋਂ ਬਾਅਦ ਵਪਾਰੀਆਂ ਨੂੰ ਹੁਣ ਆਪਣੀ ਚਿੰਤਾ ਹੋਣ ਲੱਗ ਪਈ ਹੈ।