ਖ਼ਬਰਿਸਤਾਨ ਨੈੱਟਵਰਕ: ਪੰਜਾਬੀ ਗਾਇਕ ਗੁਰਦਾਸ ਮਾਨ ਦੇ ਭਰਾ ਗੁਰਪੰਥ ਸਿੰਘ ਮਾਨ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ|ਉਨ੍ਹਾਂ ਦੀ ਅੰਤਿਮ ਅਰਦਾਸ 'ਤੇ ਗੁਰੂਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਸੈਕਟਰ-34 ਚੰਡੀਗੜ੍ਹ 'ਚ 12 ਤੋਂ 1 ਵਜੇ ਤਕ ਪ੍ਰੋਗਰਾਮ 'ਚ ਰੱਖਿਆ ਗਿਆ| ਜਿਸ 'ਚ ਪੰਜਾਬੀ ਗਾਇਕ ਬੱਬੂ ਮਾਨ ਸਮੇਤ ਕਈ ਪ੍ਰਸਿੱਧ ਕਲਾਕਾਰ ਪਹੁੰਚੇ|

ਪੰਜਾਬੀ ਸਿੰਗਰ ਅਤੇ ਅਦਾਕਾਰ ਗੁਰਦਾਸ ਮਾਨ ਦੇ ਛੋਟੇ ਭਰਾ ਗੁਰਪੰਥ ਮਾਨ ਦਾ ਸੋਮਵਾਰ ਸ਼ਾਮ ਨੂੰ ਦੇਹਾਂਤ ਹੋ ਗਿਆ ਸੀ | ਉਹ ਗੁਰਦੇ ਦੀ ਬਿਮਾਰੀ ਤੋਂ ਪੀੜਤ ਸਨ| ਉਨ੍ਹਾਂ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਆਖਰੀ ਸਾਹ ਲਏ| ਉਨ੍ਹਾਂ ਦਾ ਮੰਗਲਵਾਰ ਨੂੰ ਚੰਡੀਗੜ੍ਹ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ|
CM ਮਾਨ ਸਮੇਤ ਕਈ ਹਸਤੀਆਂ ਪੁੱਜੀਆਂ ਸਨ ਅੰਤਿਮ ਸੰਸਕਾਰ 'ਚ
ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਕਈ ਮਸ਼ਹੂਰ ਹਸਤੀਆਂ ਅਤੇ ਪਰਿਵਾਰਕ ਮੈਂਬਰ ਮੌਜੂਦ ਸਨ। ਗੁਰਦਾਸ ਮਾਨ ਨੇ ਖੁਦ ਆਪਣੇ ਭਰਾ ਦੀ ਅਰਥੀ ਨੂੰ ਮੋਢਾ ਦਿੱਤਾ। ਉਨ੍ਹਾਂ ਦਾ ਅੰਤਿਮ ਸੰਸਕਾਰ ਬਿਜਲੀ ਵਿਧੀ ਨਾਲ ਕੀਤਾ ਗਿਆ। ਉਹ ਲੰਬੇ ਸਮੇਂ ਤੋਂ ਬਿਮਾਰ ਸਨ। ਉਹ ਕੈਂਸਰ ਤੋਂ ਪੀੜਤ ਸਨ। ਉਨ੍ਹਾਂ ਨੇ ਸੋਮਵਾਰ ਸ਼ਾਮ 5 ਵਜੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਿਆ।
ਕਈ ਮਹੀਨਿਆਂ ਤੋਂ ਚੱਲ ਰਿਹਾ ਸੀ ਇਲਾਜ
68 ਸਾਲਾ ਗੁਰਪੰਥ ਇੱਕ ਕਮਿਸ਼ਨ ਏਜੰਟ ਅਤੇ ਕਿਸਾਨ ਗਿੱਦੜਬਾਹਾ ਸ਼ਹਿਰ ਦੇ ਰਹਿਣ ਵਾਲੇ ਸਨ। ਉਹ ਲਗਭਗ ਦੋ ਮਹੀਨਿਆਂ ਤੋਂ ਮੁਹਾਲੀ ਦੇ ਇੱਕ ਮਲਟੀ-ਸਪੈਸ਼ਲਿਟੀ ਹਸਪਤਾਲ ਵਿੱਚ ਜ਼ੇਰੇ-ਇਲਾਜ ਸਨ। ਉਨ੍ਹਾਂ ਦੇ ਚਚੇਰੇ ਭਰਾ ਐਡਵੋਕੇਟ ਗੁਰਮੀਤ ਮਾਨ ਦੇ ਦੱਸਣ ਅਨੁਸਾਰ ਗੁਰਪੰਥ ਦੀ ਹਾਲਤ ਵਿੱਚ ਸੁਧਾਰ ਹੋ ਗਿਆ ਸੀ ਅਤੇ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਵੀ ਦੇ ਦਿੱਤੀ ਗਈ ਸੀ ਪਰ ਬੀਤੀ ਸ਼ਾਮ ਉਨ੍ਹਾਂ ਦੀ ਬਿਮਾਰੀ ਕਾਰਨ ਮੌਤ ਹੋ ਗਈ।