• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਗਾਇਕ ਬੱਬੂ ਮਾਨ ਪੁੱਜੇ ਖਨੌਰੀ ਬਾਰਡਰ, ਡੱਲੇਵਾਲ ਦੇ ਮਰਨ ਵਰਤ ਦਾ 37ਵਾਂ ਦਿਨ

1/1/2025 5:43:56 PM Gurpreet Singh     singer babbu maan, khanauri border, jagjeet dallewal fast to death, breaking news punjab    ਗਾਇਕ ਬੱਬੂ ਮਾਨ ਪੁੱਜੇ ਖਨੌਰੀ ਬਾਰਡਰ, ਡੱਲੇਵਾਲ ਦੇ ਮਰਨ ਵਰਤ ਦਾ 37ਵਾਂ ਦਿਨ 

ਪੰਜਾਬ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਬੱਬੂ ਮਾਨ ਅੱਜ ਖਨੌਰੀ ਬਾਰਡਰ ਪੁੱਜੇ, ਜਿਥੇ ਉਨ੍ਹਾਂ ਪਿਛਲੇ 37 ਦਿਨਾਂ ਤੋਂ ਮਰਨ ਵਰਤ ਉਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਹਾਲ ਜਾਣਿਆ ਅਤੇ ਹੋਰ ਕਿਸਾਨਾਂ ਨਾਲ ਮੁਲਾਕਾਤ ਕੀਤੀ।

ਦੱਸ ਦੇਈਏ ਕਿ ਇਸ ਕਈ ਪੰਜਾਬੀ ਗਾਇਕ ਕਿਸਾਨਾਂ ਦੇ ਧਰਨੇ ਵਿਚ ਆ ਚੁੱਕੇ ਹਨ। ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ 13 ਫਰਵਰੀ 2024 ਤੋਂ ਸ਼ੰਭੂ ਤੇ ਖਨੌਰੀ ਬਾਰਡਰ ਉਤੇ ਬੈਠੇ ਹੋਏ ਹਨ। ਕਿਸਾਨਾਂ ਨੇ 3 ਵਾਰ ਦਿੱਲੀ ਕੂਚ ਕਰਨ ਦੀ ਕੋਸ਼ਿਸ਼ ਕੀਤੀ ਪਰ ਕਿਸਾਨਾਂ ਨੂੰ ਦਿੱਲੀ ਨਹੀਂ ਜਾਣ ਦਿੱਤਾ ਗਿਆ। 101 ਮਰਜੀਵੜਿਆਂ ਕਿਸਾਨਾਂ ਦੇ ਜਥੇ ਨੂੰ ਪੈਦਲ ਵੀ ਨਹੀਂ ਜਾਣ ਦਿੱਤਾ ਜਾ ਰਿਹਾ। 

ਜ਼ਿਕਰਯੋਗ ਹੈ ਕਿ ਗਾਇਕ ਬੱਬੂ ਮਾਨ ਇਸ ਤੋਂ ਪਹਿਲਾਂ ਵੀ ਕਈ ਵਾਰ ਖਨੌਰੀ ਬਾਰਡਰ ਆ ਚੁੱਕੇ ਹਨ ਤੇ ਕਿਸਾਨਾਂ ਦੇ ਸਮਰਥਨ ਵਿਚ ਉਹ ਸ਼ੁਰੂ ਤੋਂ ਹੀ ਖੜ੍ਹੇ ਨਜ਼ਰ ਆਏ ਹਨ।

ਸੁਪਰੀਮ ਕੋਰਟ ਲਾ ਚੁੱਕੀ ਪੰਜਾਬ ਸਰਕਾਰ ਨੂੰ ਫਟਕਾਰ

ਦੱਸ ਦੇਈਏ ਕਿ ਖਨੌਰੀ ਬਾਰਡਰ 'ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਲੈ ਕੇ ਸੁਪਰੀਮ ਕੋਰਟ  ਪੰਜਾਬ ਸਰਕਾਰ ਨੂੰ ਸਖ਼ਤ ਫਟਕਾਰ ਲਗਾ ਚੁੱਕੀ ਹੈ। ਇਹ ਸੁਣਵਾਈ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਦੀ ਬੈਂਚ ਨੇ ਕੀਤੀ ਸੀ। ਇਸ ਵਿੱਚ ਪੰਜਾਬ ਸਰਕਾਰ ਨੇ ਕਿਹਾ ਸੀ ਕਿ ਜੇਕਰ ਡੱਲੇਵਾਲ ਨੂੰ ਹਸਪਤਾਲ ਵਿੱਚ ਸ਼ਿਫਟ ਕੀਤਾ ਗਿਆ ਤਾਂ ਕਿਸਾਨ ਵਿਰੋਧ ਕਰ ਸਕਦੇ ਹਨ।

ਇਸ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਮੰਗਾਂ ਲਈ ਅੰਦੋਲਨ ਇੱਕ ਜਮਹੂਰੀ ਤਰੀਕਾ ਹੈ ਪਰ ਕਿਸੇ ਨੂੰ ਹਸਪਤਾਲ ਲਿਜਾਣ ਤੋਂ ਰੋਕਣ ਲਈ ਅੰਦੋਲਨ ਕਦੇ ਨਹੀਂ ਸੁਣਿਆ। ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ ਹੈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਾਈ ਕਿ ਪਹਿਲਾਂ ਤੁਸੀਂ ਮੁਸ਼ਕਲਾਂ ਖੜ੍ਹੀਆਂ ਕਰਦੇ ਹੋ ਅਤੇ ਫਿਰ ਕਹਿੰਦੇ ਹੋ ਕਿ ਤੁਸੀਂ ਕੁਝ ਨਹੀਂ ਕਰ ਸਕਦੇ?

ਅਦਾਲਤ ਨੇ ਡੱਲੇਵਾਲ ਨੂੰ ਹਸਪਤਾਲ ਲਿਜਾਣ ਦਾ ਵਿਰੋਧ ਕਰਨ ਵਾਲਿਆਂ ਖ਼ਿਲਾਫ਼ ਵੀ ਸਖ਼ਤ ਰੁਖ਼ ਦਿਖਾਇਆ। ਸੁਪਰੀਮ ਕੋਰਟ ਨੇ ਕਿਹਾ ਸੀ ਕਿ ਉਹ ਕਿਸ ਤਰ੍ਹਾਂ ਦੇ ਕਿਸਾਨ ਆਗੂ ਹਨ ਜੋ ਡੱਲੇਵਾਲ ਦੀ ਮੌਤ ਚਾਹੁੰਦੇ ਹਨ। ਉਨ੍ਹਾਂ 'ਤੇ ਦਬਾਅ ਦਿਖਾਈ ਦੇ ਰਿਹਾ ਹੈ। ਅਦਾਲਤ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਡੱਲੇਵਾਲ ਨੂੰ ਹਸਪਤਾਲ ਵਿੱਚ ਸ਼ਿਫਟ ਕਰਨ ਦੀਆਂ ਕੋਸ਼ਿਸ਼ਾਂ ਤੋਂ ਸੰਤੁਸ਼ਟ ਨਹੀਂ ਹਨ। ਅਦਾਲਤ ਨੇ ਕੇਂਦਰ ਨੂੰ ਹੁਕਮ ਦਿੱਤਾ ਕਿ ਜੇਕਰ ਡੱਲੇਵਾਲ ਨੂੰ ਸ਼ਿਫਟ ਕਰਨ ਵਿੱਚ ਮਦਦ ਦੀ ਲੋੜ ਹੋਵੇ ਤਾਂ ਸਹਾਇਤਾ ਮੁਹੱਈਆ ਕਰਵਾਈ ਜਾਵੇ।

ਡੱਲੇਵਾਲ ਦੇ ਮਰਨ ਵਰਤ ਦਾ 37ਵਾਂ ਦਿਨ

ਡੱਲੇਵਾਲ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਗਾਰੰਟੀ ਲਈ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ 37 ਦਿਨਾਂ ਤੋਂ ਖਨੌਰੀ ਸਰਹੱਦ 'ਤੇ ਮਰਨ ਵਰਤ 'ਤੇ ਹਨ। 

ਬਾਰਡਰਾਂ ਉਤੇ ਬੈਠਿਆਂ ਨੂੰ ਹੋਣ ਵਾਲਾ ਹੈ ਸਾਲ

ਜ਼ਿਕਰਯੋਗ ਹੈ ਕਿ ਕਿਸਾਨ 13 ਫਰਵਰੀ ਨੂੰ ਹੱਕੀ ਮੰਗਾਂ ਲਈ ਦਿੱਲੀ ਲਈ ਪੰਜਾਬ ਤੋਂ ਰਵਾਨਾ ਹੋਏ ਸਨ ਪਰ ਉਨ੍ਹਾਂ ਨੂੰ ਹਰਿਆਣਾ ਪੁਲਸ ਨੇ ਅੱਗੇ ਨਹੀਂ ਜਾਣ ਦਿੱਤਾ। ਕਿਸਾਨਾਂ ਨੇ ਉਦੋਂ ਤੋਂ ਉਥੇ ਪੱਕੇ ਧਰਨੇ ਲਾਏ ਹੋਏ ਹਨ। ਇਸ ਦੌਰਾਨ ਕਿਸਾਨਾਂ ਨੇ ਪੈਦਲ ਵੀ ਦਿੱਲੀ ਕੂਚ ਦੀ ਕੋਸ਼ਿਸ਼ ਕੀਤੀ ਪਰ ਕਿਸਾਨਾਂ ਨੂੰ 3 ਕੋਸ਼ਿਸ਼ਾਂ ਦੌਰਾਨ ਵੀ ਸ਼ਾਂਤਮਈ ਢੰਗ ਨਾਲ ਦਿੱਲੀ ਨਹੀਂ ਜਾਣ ਦਿੱਤਾ ਗਿਆ। ਇਸ ਤਰ੍ਹਾਂ ਕਿਸਾਨਾਂ ਨੂੰ ਧਰਨੇ ਉਤੇ ਬੈਠਿਆਂ ਨੂੰ ਇਕ ਸਾਲ ਪੂਰਾ ਹੋਣ ਵਾਲਾ ਹੈ ਪਰ ਕੇਂਦਰ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ।

 

'singer babbu maan','khanauri border','jagjeet dallewal fast to death','breaking news punjab'

Please Comment Here

Similar Post You May Like

  • शुभकरण सिंह के परिवार को पंजाब सरकार देगी 1 करोड़ रुपये,

    शुभकरण सिंह के परिवार को पंजाब सरकार देगी 1 करोड़ रुपये, भगवंत मान ने किया ऐलान

  • खनौरी बॉर्डर पर एक और किसान की मौत,

    खनौरी बॉर्डर पर एक और किसान की मौत, अब तक 9 गंवा चुके हैं जान

Recent Post

  • PSEB ਨੇ ਐਲਾਨੇ 10ਵੀਂ ਜਮਾਤ ਦੇ ਨਤੀਜੇ, ਲੜਕੀਆਂ ਨੇ ਮਾਰੀ ਬਾਜ਼ੀ, ਫਰੀਦਕੋਟ ਦੀ ਅਕਸ਼ਨੂਰ ਕੌਰ ਨੇ ਕੀਤਾ ਟਾਪ...

  • ATP ਸੁਖਦੇਵ ਵਸ਼ਿਸ਼ਠ ਤੋਂ ਪੁੱਛਗਿੱਛ ਦੌਰਾਨ ਹੋਏ ਕਈ ਖੁਲਾਸੇ, ਰਾਜਨੀਤੀ ਤੇ ਮੀਡੀਆ 'ਚ ਹਲਚਲ ਤੇਜ਼...

  • ਤਰਨਤਾਰਨ 'ਚ ਨਸ਼ਾ ਤਸਕਰ ਗ੍ਰਿਫ਼ਤਾਰ, 85 ਕਿਲੋ ਹੈਰੋਇਨ ਬਰਾਮਦ ...

  • ਫਿਰ ਸਤਾਉਣ ਲੱਗਾ ਕੋਰੋਨਾ ਦਾ ਡਰ, ਇਨ੍ਹਾਂ ਦੇਸ਼ਾਂ 'ਚ ਵੱਧਣ ਲੱਗੇ Covid -19 ਦੇ ਮਾਮਲੇ ...

  • ਪੰਜਾਬੀ ਮਿਊਜ਼ਿਕ ਪ੍ਰੋਡਿਊਸਰ ਦੇ ਘਰ 'ਤੇ ਚੱਲੀਆਂ ਗੋਲੀਆਂ, 6 ਤੋਂ 7 ਰਾਉਂਡ ਫਾਇਰ ਕੀਤੇ ...

  • ਜਲੰਧਰ ਤੋਂ ਗੁਜਰਾਤ ਪੁਲਸ ਨੇ ਇਕ ਨੌਜਵਾਨ ਨੂੰ ਕੀਤਾ ਗ੍ਰਿਫਤਾਰ, ਸਾਈਬਰ ਧੋਖਾਧੜੀ ਨਾਲ ਸਬੰਧਤ ਹੈ ਮਾਮਲਾ ...

  • ਅੱਜ ਬਿਜਲੀ ਰਹੇਗੀ ਬੰਦ, ਇੰਨੇ ਘੰਟਿਆਂ ਦਾ ਲੱਗੇਗਾ POWER CUT...

  • ਜਲੰਧਰ 'ਚ ਵਿਜੀਲੈਂਸ ਨੇ ATP ਅਧਿਕਾਰੀ ਰਿਸ਼ਵਤ ਮੰਗਣ ਦੇ ਦੋਸ਼ 'ਚ ਕੀਤਾ ਗ੍ਰਿਫ਼ਤਾਰ, ਕੋਰਟ ਨੇ 2 ਦਿਨ ਦੇ ਰਿਮਾਂਡ 'ਤੇ ...

  • ਪੁਲਿਸ ਨੇ DSP ਨੂੰ ਕੀਤਾ ਗ੍ਰਿਫ਼ਤਾਰ, ਨਸ਼ਾ ਤਸਕਰੀ ਦੇ ਮਾਮਲੇ 'ਚ ਸੀ ਸ਼ਾਮਲ ...

  • ਮਜੀਠਾ ਸ਼ਰਾਬ ਕਾਂਡ : ਮਰਨ ਵਾਲਿਆਂ ਦੀ ਗਿਣਤੀ ਹੋਈ 25, ਮਿਥੇਨੌਲ ਮਿਲਾ ਕੇ ਬਣਾਈ ਜਾਂਦੀ ਸੀ ਸ਼ਰਾਬ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY