ਸੰਸਾਰ ਭਰ ਵਿਚ ਸਿੱਖਾਂ ਦੇ ਪਹਿਲੇ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 554ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਪਾਵਨ ਦਿਹਾੜੇ ਉਤੇ ਗਾਇਕ ਸੁਖਸ਼ਿੰਦਰ ਸ਼ਿੰਦਾ ਨੇ ਆਪਣੀ ਮਿੱਠੀ ਆਵਾਜ਼ ਵਿਚ ਸ਼ਬਦ ਗਾ ਕੇ ਬਾਬੇ ਨਾਨਕ ਨੂੰ ਯਾਦ ਕੀਤਾ।
ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਵੀਡੀਓ
ਸੁਖਸ਼ਿੰਦਰ ਸ਼ਿੰਦਾ ਨੇ ਸੋਸ਼ਲ ਮੀਡੀਆ ਤੇ ਸ਼ਬਦ ਗਾਇਨ ਕਰਦਿਆਂ ਦਾ ਇਕ ਵੀਡੀਓ ਸਾਂਝਾ ਕਰਦਿਆਂ ਲਿਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼ ਪੁਰਬ ਦੀਆਂ ਸਮੂਹ ਜਗਤ ਨੂੰ ਲੱਖ-ਲੱਖ ਵਧਾਈਆਂ ਵਾਹਿਗੁਰੂ ਜੀ ਮੇਹਰ ਕਰਨ। ਉਨਾਂ ਨੇ ਖੂਬਸੂਰਤ ਸ਼ਬਦ ਪੰਛੀ ਉਡ ਨਨਕਾਨੇ ਚੱਲੀਏ ਗਾਇਆ।
ਗੁਰੂ ਜੀ ਦੇ ਪ੍ਰਕਾਸ਼ ਦਿਹਾੜੇ ਉਤੇ ਗਾਇਕ ਜਸਬੀਰ ਜੱਸੀ ਨੇ ਵੀ ਸ਼ਬਦ 'ਉੱਚਾ ਦਰ ਬਾਬੇ ਨਾਨਕ ਦਾ' ਗਾ ਕੇ ਵੀਡੀਓ ਸੋਸ਼ਲ ਮੀਡੀਆ ਉਤੇ ਸਾਂਝੀ ਕੀਤੀ।