ਭਾਰਤ ਨੇ 6 ਕੈਨੇਡੀਅਨ ਡਿਪਲੋਮੈਟਾਂ ਨੂੰ ਦੇਸ਼ ਛੱਡਣ ਦੇ ਆਦੇਸ਼ ਜਾਰੀ ਕੀਤੇ ਸਨ। ਜੋ ਅੱਜ ਯਾਨੀ 19 ਅਕਤੂਬਰ ਨੂੰ ਦੇਸ਼ ਛੱਡਣ ਜਾ ਰਹੇ ਹਨ। ਦੱਸ ਦੇਈਏ ਕਿ ਭਾਰਤ ਅਤੇ ਕੈਨੇਡਾ ਵਿਚਾਲੇ ਲਗਾਤਾਰ ਕੂਟਨੀਤਕ ਟਕਰਾਅ ਚੱਲ ਰਿਹਾ ਹੈ। ਭਾਰਤ ਸਰਕਾਰ ਨੇ ਕੈਨੇਡੀਅਨ ਡਿਪਲੋਮੈਟਾਂ ਨੂੰ ਸ਼ਨੀਵਾਰ 19 ਅਕਤੂਬਰ ਰਾਤ 11:59 ਵਜੇ ਤੋਂ ਪਹਿਲਾਂ ਭਾਰਤ ਛੱਡਣ ਲਈ ਕਿਹਾ ਹੈ।
ਸਰਕਾਰ ਨੇ ਕਿਹਾ ਸੀ ਕਿ ਕੈਨੇਡਾ ਵੱਲੋਂ ਸਾਡੇ ਡਿਪਲੋਮੈਟਾਂ 'ਤੇ ਬੇਬੁਨਿਆਦ ਦੋਸ਼ ਲਾਏ ਗਏ ਸਨ, ਜਿਸ 'ਤੇ ਸਰਕਾਰ ਨੇ ਸਖਤ ਰੁਖ ਅਪਣਾਉਂਦੇ ਹੋਏ ਇਹ ਫੈਸਲਾ ਲਿਆ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਬੇਤੁਕੇ ਸ਼ਬਦਾਂ ਨੇ ਰਿਸ਼ਤੇ ਨੂੰ ਖਤਰੇ ਵਿੱਚ ਪਾ ਦਿੱਤਾ ਹੈ।
ਜਾਣੋ ਕੀ ਹੈ ਭਾਰਤ-ਕੈਨੇਡਾ ਵਿਵਾਦ
ਭਾਰਤ ਨੇ ਹਰਦੀਪ ਨਿੱਝਰ ਨੂੰ ਅੱਤਵਾਦੀ ਘੋਸ਼ਿਤ ਕੀਤਾ ਸੀ। 18 ਜੂਨ 2023 ਨੂੰ ਉਸ ਦੀ ਹੱਤਿਆ ਕੈਨੇਡਾ ਵਿਚ ਕਰ ਦਿੱਤੀ ਗਈ ਸੀ। ਕੈਨੇਡਾ ਦੀ ਰਾਇਲ ਕੈਨੇਡੀਅਨ ਮਾਉਂਟਿਡ ਪੁਲਸ (ਆਰਸੀਐਮਪੀ) ਅਜੇ ਵੀ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਸ ਜਾਂਚ ਦੌਰਾਨ ਕੈਨੇਡਾ ਦੇ ਪੀਐਮ ਜਸਟਿਨ ਟਰੂਡੋ ਨੇ ਨਿੱਝਰ ਦੇ ਕਤਲ ਲਈ ਭਾਰਤ 'ਤੇ ਦੋਸ਼ ਲਾਉਂਦਿਆਂ ਕਿਹਾ ਸੀ ਕਿ ਇਸ ਵਿੱਚ ਭਾਰਤੀ ਏਜੰਸੀਆਂ ਦਾ ਹੱਥ ਸੀ।
ਭਾਰਤ ਨੇ ਆਪਣੇ ਡਿਪਲੋਮੈਟਾਂ ਨੂੰ ਵਾਪਸ ਬੁਲਾਇਆ
ਇਸ ਤੋਂ ਬਾਅਦ ਭਾਰਤ ਨੇ ਕੈਨੇਡਾ ਤੋਂ ਆਪਣੇ ਡਿਪਲੋਮੈਟਾਂ ਨੂੰ ਵਾਪਸ ਬੁਲਾ ਲਿਆ ਸੀ। ਇਸ ਦੇ ਨਾਲ ਹੀ 6 ਕੈਨੇਡੀਅਨ ਡਿਪਲੋਮੈਟਾਂ ਨੂੰ ਦੇਸ਼ ਛੱਡਣ ਦੇ ਹੁਕਮ ਜਾਰੀ ਕੀਤੇ ਗਏ ਹਨ। ਭਾਰਤ ਨੇ ਵੀ ਕੈਨੇਡਾ ਨੂੰ ਇਸ ਦਾ ਜਵਾਬ ਦਿੱਤਾ ਹੈ। ਭਾਰਤ ਨੇ ਕਿਹਾ ਕਿ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਬੇਤੁਕੇ ਸ਼ਬਦਾਂ ਨੇ ਰਿਸ਼ਤੇ ਨੂੰ ਖਤਰੇ ਵਿੱਚ ਪਾ ਦਿੱਤਾ ਹੈ। ਦੋਵਾਂ ਦੇਸ਼ਾਂ ਵਿਚਾਲੇ ਕੂਟਨੀਤਕ ਤਣਾਅ ਵਧਦਾ ਜਾ ਰਿਹਾ ਹੈ।
ਕੈਨੇਡਾ ਨੇ ਭਾਰਤ ਨੂੰ ਸਾਰੇ ਸਬੂਤ ਦਿੱਤੇ - ਸਟੂਅਰਟ ਵ੍ਹੀਲਰ
ਭਾਰਤ ਵਿੱਚ ਕੈਨੇਡਾ ਦੇ ਡਿਪਟੀ ਹਾਈ ਕਮਿਸ਼ਨਰ ਸਟੂਅਰਟ ਵ੍ਹੀਲਰ ਨੇ ਵਿਦੇਸ਼ ਮੰਤਰਾਲੇ ਵਿੱਚ ਬੋਲਦਿਆਂ ਕਿਹਾ ਕਿ ਕੈਨੇਡਾ ਸਰਕਾਰ ਨੇ ਭਾਰਤ ਵੱਲੋਂ ਮੰਗੇ ਗਏ ਸਾਰੇ ਸਬੂਤ ਮੁਹੱਈਆ ਕਰਵਾਏ ਹਨ। ਅਸੀਂ ਭਾਰਤ ਸਰਕਾਰ ਨੂੰ ਕੈਨੇਡਾ ਵਿੱਚ ਇੱਕ ਕੈਨੇਡੀਅਨ ਨਾਗਰਿਕ ਦੇ ਕਤਲ ਮਾਮਲੇ ਨਾਲ ਸੰਬੰਧਤ ਸਾਰੇ ਠੋਸ ਸਬੂਤ ਦਿੱਤੇ ਹਨ। ਪਰ ਦੇਖਣਾ ਇਹ ਹੋਵੇਗਾ ਕਿ ਭਾਰਤ ਇਸ ਮਾਮਲੇ 'ਤੇ ਕੀ ਕਾਰਵਾਈ ਕਰਦਾ ਹੈ।
ਭਾਰਤ ਨੇ ਕੈਨੇਡਾ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ
ਇਸ ਦੇ ਨਾਲ ਹੀ ਭਾਰਤੀ ਵਿਦੇਸ਼ ਮੰਤਰਾਲੇ ਨੇ ਕੈਨੇਡਾ ਦੇ ਸਾਰੇ ਦੋਸ਼ਾਂ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਇਸ ਦੇ ਪਿੱਛੇ ਟਰੂਡੋ ਸਰਕਾਰ ਦਾ ਸਿਆਸੀ ਏਜੰਡਾ ਹੈ, ਜੋ ਵੋਟ ਬੈਂਕ ਤੋਂ ਪ੍ਰੇਰਿਤ ਹੈ। ਕੈਨੇਡਾ ਲੰਬੇ ਸਮੇਂ ਤੋਂ ਅਜਿਹਾ ਕਰ ਰਿਹਾ ਹੈ। ਉਨ੍ਹਾਂ ਦੇ ਮੰਤਰੀ ਮੰਡਲ ਵਿੱਚ ਉਹ ਵਿਅਕਤੀ ਸ਼ਾਮਲ ਹਨ ਜੋ ਭਾਰਤ ਵਿਰੁੱਧ ਕੱਟੜਪੰਥੀ ਅਤੇ ਵੱਖਵਾਦੀ ਏਜੰਡੇ ਨਾਲ ਜੁੜੇ ਹੋਏ ਹਨ। ਇਹ ਨਵਾਂ ਦੋਸ਼ ਵੀ ਇਸੇ ਤਰ੍ਹਾਂ ਲਗਾਇਆ ਗਿਆ ਹੈ।