ਤੇਲੰਗਾਨਾ 'ਚ ਸੜਕ ਹਾਦਸੇ 'ਚ ਇਕ ਲੜਕੀ ਸਮੇਤ 6 ਲੋਕਾਂ ਦੀ ਮੌਤ ਹੋ ਗਈ। ਇਹ ਜਾਣਕਾਰੀ ਪੁਲਿਸ ਨੇ ਸਾਂਝੀ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹ ਆਪਣੀ ਕਾਰ ਵਿੱਚ ਜਾ ਰਹੇ ਸਨ ਪਰ ਉਨ੍ਹਾਂ ਦੀ ਕਾਰ ਖੜ੍ਹੇ ਟਰੱਕ ਨਾਲ ਟਕਰਾ ਗਈ। ਇਹ ਹਾਦਸਾ ਸੂਬੇ ਦੀ ਰਾਜਧਾਨੀ ਹੈਦਰਾਬਾਦ ਤੋਂ ਕਰੀਬ 180 ਕਿਲੋਮੀਟਰ ਦੂਰ ਇਸ ਜ਼ਿਲ੍ਹੇ ਦੇ ਕੋਡਾਡਾ ਕਸਬੇ ਕੋਲ ਵਾਪਰਿਆ।
ਹਾਦਸੇ ਦੇ ਸਮੇਂ ਕਾਰ ਵਿੱਚ ਕੁੱਲ 10 ਲੋਕ ਸਵਾਰ ਸਨ। ਜਿਸ ਵਿੱਚ ਛੇ ਲੋਕਾਂ ਦੀ ਜਾਨ ਚਲੀ ਗਈ, ਜਦੋਂ ਕਿ ਚਾਰ ਨੂੰ ਮਾਮੂਲੀ ਸੱਟਾਂ ਲੱਗੀਆਂ। ਜ਼ਖਮੀਆਂ ਨੂੰ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।