ਖਬਰਿਸਤਾਨ ਨੈੱਟਵਰਕ- ਜਲੰਧਰ 'ਚ ਪਿਮਸ ਹਸਪਤਾਲ ਦੁਆਰਾ ਚਮੜੀ ਦੇ ਰੋਗਾਂ ਦਾ ਮੁਫ਼ਤ ਚੈੱਕਅੱਪ ਕੈਂਪ ਲਗਾਇਆ ਜਾ ਰਿਹਾ ਹੈ। ਇਹ ਕੈਂਪ ਕੱਲ੍ਹ 12 ਜੁਲਾਈ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਪਿਮਸ ਹਸਪਤਾਲ ਵਿਖੇ ਲੱਗੇਗਾ।
ਇਸ ਕੈਂਪ 'ਚ ਮਾਹਿਰ ਡਾਕਟਰਾਂ ਵੱਲੋਂ ਚਮੜੀ, ਵਾਲਾਂ ਅਤੇ ਨਹੁੰ ਦੇ ਰੋਗਾਂ ਤੋਂ ਪੀੜਤ ਮਰੀਜਾਂ ਦੀ ਜਾਂਚ ਕੀਤੀ ਜਾਵੇਗੀ। ਲੋੜਵੰਦ ਮਰੀਜਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ।