ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਤੋਂ ਬਾਅਦ ਸ਼ਨੀਵਾਰ ਨੂੰ ਪਹਾੜਾਂ 'ਤੇ ਹੋਈ ਬਰਫਬਾਰੀ ਨਾਲ ਮੈਦਾਨੀ ਇਲਾਕਿਆਂ 'ਚ ਮੌਸਮ 'ਚ ਮਾਮੂਲੀ ਬਦਲਾਅ ਆਇਆ ਹੈ, ਜਿਸ ਤੋਂ ਬਾਅਦ ਹੁਣ ਪੰਜਾਬ ਵਿੱਚ ਠੰਡ ਹੋਰ ਵਧੇਗੀ।
7 ਜ਼ਿਲ੍ਹਿਆਂ ਵਿਚ ਧੁੰਦ ਦਾ ਅਲਰਟ
ਇਸ ਦੇ ਨਾਲ ਹੀ ਵਿਭਾਗ ਨੇ ਸੂਬੇ ਦੇ 7 ਜ਼ਿਲ੍ਹਿਆਂ ਅੰਮ੍ਰਿਤਸਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਸੰਘਣੀ ਧੁੰਦ ਪੈਣ ਦੀ ਚਿਤਾਵਨੀ ਜਾਰੀ ਕੀਤੀ ਹੈ।
ਤਾਪਮਾਨ ਵਿੱਚ ਅਚਾਨਕ ਗਿਰਾਵਟ
ਉੱਤਰੀ ਭਾਰਤ 'ਚ ਸੰਘਣੀ ਧੁੰਦ ਅਤੇ ਠੰਡ ਨੇ ਜ਼ੋਰ ਫੜ ਲਿਆ ਹੈ, ਜਦਕਿ ਦੱਖਣੀ ਭਾਰਤ 'ਚ ਬਾਰਸ਼ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਉੱਤਰ ਪ੍ਰਦੇਸ਼, ਝਾਰਖੰਡ, ਬਿਹਾਰ, ਪੰਜਾਬ ਅਤੇ ਹਰਿਆਣਾ ਵਿੱਚ ਤਾਪਮਾਨ ਵਿੱਚ ਅਚਾਨਕ ਗਿਰਾਵਟ ਦਰਜ ਕੀਤੀ ਗਈ ਹੈ। ਦਿੱਲੀ-ਐਨਸੀਆਰ ਵਿੱਚ ਧੁੰਦ ਅਤੇ ਧੂੰਏਂ ਦੀ ਪਰਤ ਤੋਂ ਲੋਕ ਅਜੇ ਵੀ ਪ੍ਰੇਸ਼ਾਨ ਹਨ।
ਪੰਜਾਬ 'ਚ ਹਲਕੀ ਬਾਰਸ਼ ਤੋਂ ਬਾਅਦ ਠੰਡ ਹੋਰ ਵਧੇਗੀ
ਮੌਸਮ ਵਿਗਿਆਨ ਕੇਂਦਰ ਮੁਤਾਬਕ ਹਫਤੇ ਦੇ ਅੰਤ 'ਚ ਉੱਤਰੀ ਭਾਰਤ ਦੇ ਵੱਖ-ਵੱਖ ਸੂਬਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਪੰਜਾਬ ਵਿੱਚ ਹਲਕੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਗੁਆਂਢੀ ਰਾਜਾਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ 'ਚ ਹਲਕੀ ਬਾਰਸ਼ ਤੋਂ ਬਾਅਦ ਠੰਡ ਹੋਰ ਵਧੇਗੀ। ਮੌਜੂਦਾ ਹਾਲਾਤਾਂ ਕਾਰਨ ਸੂਬੇ ਦੇ ਸ਼ਹਿਰਾਂ ਦਾ ਤਾਪਮਾਨ ਇੱਕ ਹਫ਼ਤੇ ਅੰਦਰ 2 ਤੋਂ 3 ਡਿਗਰੀ ਤੱਕ ਹੇਠਾਂ ਆ ਜਾਵੇਗਾ।
ਪੱਛਮੀ ਗੜਬੜੀ ਹੋਈ ਸਰਗਰਮ
ਪੱਛਮੀ ਹਿਮਾਲਿਆ 'ਚ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਗਿਆ ਹੈ, ਜਿਸ ਕਾਰਨ ਆਉਣ ਵਾਲੇ ਦਿਨਾਂ 'ਚ ਪਹਾੜਾਂ 'ਤੇ ਭਾਰੀ ਬਰਫਬਾਰੀ ਹੋਣ ਦੀ ਸੰਭਾਵਨਾ ਹੈ। ਜੇਕਰ ਬਰਫਬਾਰੀ ਹੁੰਦੀ ਹੈ ਤਾਂ ਮੈਦਾਨੀ ਇਲਾਕਿਆਂ 'ਚ ਠੰਡ ਹੋਰ ਵਧ ਜਾਵੇਗੀ। ਜਿਸ ਤੋਂ ਬਾਅਦ ਠੰਡ ਦਾ ਪ੍ਰਕੋਪ ਦੇਖਣ ਨੂੰ ਮਿਲੇਗਾ।
ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ
ਅੰਮ੍ਰਿਤਸਰ— ਸ਼ਹਿਰ 'ਚ ਅੱਜ ਹਲਕੀ ਧੁੰਦ ਪੈਣ ਦੀ ਸੰਭਾਵਨਾ ਹੈ। ਅੱਜ ਤਾਪਮਾਨ 13 ਤੋਂ 24 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਜਲੰਧਰ— ਸ਼ਹਿਰ 'ਚ ਅੱਜ ਹਲਕੀ ਧੁੰਦ ਪੈਣ ਦੀ ਸੰਭਾਵਨਾ ਹੈ। ਅੱਜ ਤਾਪਮਾਨ 12 ਤੋਂ 25 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਲੁਧਿਆਣਾ- ਸ਼ਹਿਰ 'ਚ ਅੱਜ ਹਲਕੀ ਧੁੰਦ ਪੈਣ ਦੀ ਸੰਭਾਵਨਾ ਹੈ। ਅੱਜ ਤਾਪਮਾਨ 12 ਤੋਂ 24 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਪਟਿਆਲਾ- ਸ਼ਹਿਰ 'ਚ ਅੱਜ ਹਲਕੀ ਧੁੰਦ ਪੈਣ ਦੀ ਸੰਭਾਵਨਾ ਹੈ। ਅੱਜ ਤਾਪਮਾਨ 12 ਤੋਂ 25 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।