ਭਾਰੀ ਮੀਂਹ ਦੇ ਕਾਰਨ ਮਨੀਪੁਰ, ਅਰੁਣਾਚਲ ਪ੍ਰਦੇਸ਼ ਅਤੇ ਅਸਾਮ ਹੜ੍ਹਾਂ ਦੀ ਲਪੇਟ ਵਿੱਚ ਹਨ। ਦੇਸ਼ ਦੇ ਉੱਤਰ-ਪੂਰਬੀ ਰਾਜਾਂ ਵਿੱਚ ਬਾਰਿਸ਼ ਹੋ ਰਹੀ ਹੈ। ਅਸਾਮ ਵਿੱਚ ਹੜ੍ਹ ਦੇ ਪਾਣੀ ਨੇ ਹੁਣ ਤੱਕ 46 ਲੋਕਾਂ ਦੀ ਜਾਨ ਲੈ ਲਈ ਹੈ। ਸੂਬੇ 'ਚ ਬੁੱਧਵਾਰ ਨੂੰ ਹੜ੍ਹ ਦੇ ਪਾਣੀ 'ਚ ਡੁੱਬਣ ਕਾਰਨ ਅੱਠ ਹੋਰ ਲੋਕਾਂ ਦੀ ਮੌਤ ਹੋ ਗਈ। ਸੋਨਿਤਪੁਰ ਜ਼ਿਲੇ 'ਚ ਦੋ ਲੋਕਾਂ ਦੀ ਮੌਤ ਹੋ ਗਈ ਜਦਕਿ ਮੋਰੀਗਾਂਵ, ਡਿਬਰੂਗੜ੍ਹ, ਦਾਰੰਗ, ਗੋਲਾਘਾਟ, ਬਿਸਵਾਨਾਥ ਅਤੇ ਤਿਨਸੁਕੀਆ ਜ਼ਿਲਿਆਂ 'ਚ ਇਕ-ਇਕ ਵਿਅਕਤੀ ਦੀ ਮੌਤ ਹੋ ਗਈ। ਅਸਾਮ ਦੇ 29 ਜ਼ਿਲ੍ਹਿਆਂ ਵਿੱਚ 16.25 ਲੱਖ ਤੋਂ ਵੱਧ ਲੋਕ ਹੜ੍ਹ ਨਾਲ ਪ੍ਰਭਾਵਿਤ ਹਨ।
ਨੈਸ਼ਨਲ ਪਾਰਕ ਵਿੱਚ 17 ਜਾਨਵਰ ਡੁੱਬ ਗਏ
ਅਸਾਮ ਦਾ ਕਾਜ਼ੀਰੰਗਾ ਨੈਸ਼ਨਲ ਪਾਰਕ ਹੜ੍ਹ ਦੀ ਲਪੇਟ ਵਿੱਚ ਆ ਗਿਆ ਹੈ। ਪਾਰਕ ਦੇ ਜ਼ਿਲ੍ਹਾ ਜੰਗਲਾਤ ਅਧਿਕਾਰੀ ਅਰੁਣ ਵਿਗਨੇਸ਼ ਨੇ ਦੱਸਿਆ ਕਿ ਇੱਕ ਗੈਂਡੇ ਦੇ ਬੱਚੇ ਅਤੇ ਇੱਕ ਹੌਗ ਡੀਅਰ ਸਮੇਤ 17 ਜਾਨਵਰਾਂ ਦੀ ਪਾਣੀ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਹੈ। 72 ਨੂੰ ਬਚਾਇਆ ਗਿਆ ਹੈ।
ਹਿਮਾਚਲ 'ਚ 9 ਜੁਲਾਈ ਤੱਕ ਮੀਂਹ ਦੀ ਸੰਭਾਵਨਾ
ਹਿਮਾਚਲ ਪ੍ਰਦੇਸ਼ ਦੇ ਪੰਜ ਜ਼ਿਲ੍ਹਿਆਂ ਸ਼ਿਮਲਾ, ਮੰਡੀ, ਸੋਲਨ, ਬਿਲਾਸਪੁਰ ਅਤੇ ਊਨਾ ਵਿੱਚ ਪਿਛਲੇ 48 ਘੰਟਿਆਂ ਦੌਰਾਨ ਚੰਗੀ ਬਾਰਿਸ਼ ਹੋਈ ਹੈ। ਇਸ ਕਾਰਨ ਮੰਗਲਵਾਰ ਰਾਤ ਨੂੰ ਖਾਸ ਕਰਕੇ ਮੰਡੀ 'ਚ ਕਾਫੀ ਤਬਾਹੀ ਹੋਈ, ਜਿਸ ਕਾਰਨ ਪੰਡੋਹ ਨੇੜੇ ਮਨਾਲੀ-ਚੰਡੀਗੜ੍ਹ ਨੈਸ਼ਨਲ ਹਾਈਵੇ ਇਕ ਵਾਰ ਫਿਰ ਖ਼ਤਰੇ ਪੈਦਾ ho ਗਿਆ ਹੈ। ਮੀਂਹ ਤੋਂ ਬਾਅਦ ਮੰਡੀ ਜ਼ਿਲ੍ਹੇ ਦੀਆਂ 60 ਸੜਕਾਂ ਵਾਹਨਾਂ ਲਈ ਬੰਦ ਕਰ ਦਿੱਤੀਆਂ ਗਈਆਂ ਹਨ। ਮੌਸਮ ਵਿਭਾਗ ਮੁਤਾਬਕ ਸੂਬੇ ਵਿੱਚ 9 ਜੁਲਾਈ ਤੱਕ ਲਗਾਤਾਰ ਮੀਂਹ ਪੈਣ ਦੀ ਸੰਭਾਵਨਾ ਹੈ।ਖਾਸ ਕਰਕੇ ਕੱਲ੍ਹ ਅਤੇ ਪਰਸੋਂ ਕੁਝ ਥਾਵਾਂ ‘ਤੇ ਭਾਰੀ ਮੀਂਹ ਪੈ ਸਕਦਾ ਹੈ।
ਬਿਹਾਰ 'ਚ 5 ਹੋਰ ਪੁਲ ਢਹਿ ਗਏ
ਬਿਹਾਰ ਦੇ ਸੀਵਾਨ ਅਤੇ ਸਾਰਨ ਜ਼ਿਲ੍ਹਿਆਂ ਵਿੱਚ ਬੁੱਧਵਾਰ ਨੂੰ ਮੀਂਹ ਕਾਰਨ ਇੱਕ ਦਿਨ ਵਿੱਚ ਪੰਜ ਪੁਲ ਡਿੱਗ ਗਏ। ਇਨ੍ਹਾਂ ਵਿੱਚੋਂ ਤਿੰਨ ਗੰਡਕੀ ਨਦੀ ਉੱਤੇ ਅਤੇ ਦੋ ਧੰਮੀ ਨਦੀ ਉੱਤੇ ਬਣਾਏ ਗਏ ਸਨ। ਸੂਬੇ ਵਿੱਚ ਪਿਛਲੇ 15 ਦਿਨਾਂ ਦੌਰਾਨ ਪੁਲ ਡਿੱਗਣ ਦੀਆਂ ਅਜਿਹੀਆਂ 10 ਹੋਈਆਂ ਹਨ।
ਇਨ੍ਹਾਂ ਰਾਜਾਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ
ਇਸ ਦੌਰਾਨ ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉਤਰਾਖੰਡ, ਰਾਜਸਥਾਨ, ਗੁਜਰਾਤ, ਬਿਹਾਰ, ਪੱਛਮੀ ਬੰਗਾਲ, ਸਿੱਕਮ, ਅਰੁਣਾਚਲ ਪ੍ਰਦੇਸ਼, ਮਨੀਪੁਰ, ਮੇਘਾਲਿਆ, ਅਸਮ, ਨਾਗਾਲੈਂਡ, ਤ੍ਰਿਪੁਰਾ, ਮਿਜ਼ੋਰਮ ਅਤੇ 9 ਰਾਜਾਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਹੈ। ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਛੱਤੀਸਗੜ੍ਹ, ਮਹਾਰਾਸ਼ਟਰ, ਗੋਆ, ਆਂਧਰਾ ਪ੍ਰਦੇਸ਼, ਕਰਨਾਟਕ, ਕੇਰਲ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।