ਜਲੰਧਰ/ ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ ਨੂੰ ਡੂੰਘਾ ਸਦਮਾ ਲੱਗਿਆ ਹੈ, ਦੱਸ ਦੇਈਏ ਕਿ ਉਨ੍ਹਾਂ ਦੇ ਪੁੱਤਰ ਦਾ ਦਿਹਾਂਤ ਹੋ ਗਿਆ, ਜਿਸ ਕਾਰਣ ਉਨ੍ਹਾਂ ਦੇ ਘਰ ਸੋਗ ਛਾ ਗਿਆ।
ਜਾਣਕਾਰੀ ਅਨੁਸਾਰ ਛੋਟੇ ਬੇਟੇ ਕੰਵਰ ਦਾ ਕੁਝ ਦਿਨ ਪਹਿਲਾਂ ਆਪਰੇਸ਼ਨ ਹੋਇਆ ਸੀ, ਜਿਸ ਤੋਂ ਬਾਅਦ ਉਸ ਦੀ ਸਿਹਤ ਵਿਗੜਦੀ ਜਾ ਰਹੀ ਸੀ। ਦੱਸਿਆ ਜਾਂਦਾ ਹੈ ਕਿ ਲੀਵਰ ਦੀ ਬੀਮਾਰੀ ਕਾਰਨ ਉਨ੍ਹਾਂ ਨੂੰ ਦਿੱਲੀ ਦੇ ਆਈਸੀਯੂ 'ਚ ਭਰਤੀ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਸਰਬਜੀਤ ਸਿੰਘ ਮੱਕੜ ਭਾਜਪਾ ਆਗੂ ਹਨ ਅਤੇ ਵਰਤਮਾਨ ਵਿੱਚ ਜਲੰਧਰ ਛਾਉਣੀ ਦੇ ਹਲਕਾ ਇੰਚਾਰਜ ਹਨ। ਦੱਸ ਦੇਈਏ ਕਿ ਉਹ ਆਦਮਪੁਰ ਤੋਂ ਸਾਬਕਾ ਵਿਧਾਇਕ ਵੀ ਰਹਿ ਚੁੱਕੇ ਹਨ।