ਲੁਧਿਆਣਾ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਦੇ ਪੁੱਤਰ ਹਰਪ੍ਰੀਤ ਸਿੰਘ ਸ਼ਿਵਾਲਿਕ ਦਾ ਦਿੱਲੀ ਵਿਖੇ ਦੇਹਾਂਤ ਹੋ ਗਿਆ। ਉਹ ਜਿਗਰ ਦੀ ਬੀਮਾਰੀ ਤੋਂ ਪੀੜਤ ਸਨ। ਉਨ੍ਹਾਂ ਨੂੰ ਦਿੱਲੀ ਦੇ ਇੱਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ।
ਦੱਸ ਦੇਈਏ ਕਿ ਦਰਸ਼ਨ ਸਿੰਘ ਸੀਨੀਅਰ ਨੇਤਾਵਾਂ ਵਿੱਚੋਂ ਇੱਕ ਹਨ। ਹਰਪ੍ਰੀਤ ਆਪਣੇ ਪਿਤਾ ਦੇ ਨਾਲ ਰਾਜਨੀਤੀ ਵਿੱਚ ਸਰਗਰਮ ਸਨ। ਉਹ ਅਕਾਲੀ ਦਲ ਦੀਆਂ ਯੂਥ ਸਰਗਰਮੀਆਂ ਵਿੱਚ ਹਮੇਸ਼ਾ ਸਰਗਰਮ ਰਹੇ।
ਸਮਰਥਕਾਂ ਵਿੱਚ ਵੀ ਸੋਗ ਦੀ ਲਹਿਰ
ਹਰਪ੍ਰੀਤ ਦੀ ਮੌਤ ਕਾਰਨ ਪਰਿਵਾਰ ਸਮੇਤ ਹਲਕਾ ਗਿੱਲ ਦੇ ਅਕਾਲੀ ਦਲ ਦੇ ਸਮਰਥਕਾਂ ਵਿੱਚ ਸੋਗ ਦੀ ਲਹਿਰ ਹੈ। ਹਰਪ੍ਰੀਤ ਦੀ ਮ੍ਰਿਤਕ ਦੇਹ ਅੱਜ ਉਨ੍ਹਾਂ ਦੇ ਘਰ ਲਿਆਂਦੀ ਜਾਵੇਗੀ। ਜਾਣਕਾਰੀ ਮੁਤਾਬਕ ਹਰਪ੍ਰੀਤ ਦਾ ਅੰਤਿਮ ਸੰਸਕਾਰ ਭਲਕੇ ਕੀਤਾ ਜਾਵੇਗਾ।
ਬਿਕਰਮ ਮਜੀਠੀਆ ਨੇ ਪ੍ਰਗਟਾਇਆ ਦੁੱਖ
ਇਸ ਸਬੰਧੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਹਰਪ੍ਰੀਤ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਲਿਖਿਆ ਕਿ ਇਸ ਦੁੱਖ ਦੀ ਘੜੀ ਵਿੱਚ ਮੈਂ ਪਰਿਵਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹਾਂ ਅਤੇ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।