ਪੰਜਾਬ ਸਰਕਾਰ ਨੇ 5 ਅਕਤੂਬਰ 2024 ਨੂੰ ਤਨਖਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਹੈ। ਇਹ ਫੈਸਲਾ ਹਰਿਆਣਾ ਰਾਜ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਲਿਆ ਗਿਆ ਹੈ। ਇਹ ਛੁੱਟੀ ਅਧਿਕਾਰੀ/ਕਰਮਚਾਰੀ ਦੇ ਛੁੱਟੀ ਖਾਤੇ 'ਚੋਂ ਨਹੀਂ ਕੱਟੀ ਜਾਵੇਗੀ।
ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਜੇਕਰ ਕੋਈ ਅਧਿਕਾਰੀ/ਕਰਮਚਾਰੀ ਹਰਿਆਣਾ ਵਿਧਾਨ ਸਭਾ ਦੀ ਵੋਟਰ ਸੂਚੀ ਵਿੱਚ ਵੋਟਰ ਵਜੋਂ ਸ਼ਾਮਲ ਹੈ ਤੇ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਕੰਮ ਕਰ ਰਿਹਾ ਹੈ ਤਾਂ ਉਹ ਆਪਣੀ ਵੋਟਰ ਆਈਡੀ ਦਿਖਾ ਕੇ 5 ਅਕਤੂਬਰ ਨੂੰ ਵਿਸ਼ੇਸ਼ ਛੁੱਟੀ ਲੈ ਸਕਦਾ ਹੈ।