ਜਲੰਧਰ-ਨਕੋਦਰ ਰੋਡ 'ਤੇ ਖਾਂਬੜਾ ਨੇੜੇ ਇੱਕ ਤੇਜ਼ ਰਫ਼ਤਾਰ BMW ਨੇ ਪੈਦਲ ਜਾ ਰਹੇ ਵਿਅਕਤੀ ਨੂੰ ਟੱਕਰ ਮਾਰ ਦਿੱਤੀ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਾਕੇਸ਼ ਵਜੋਂ ਹੋਈ ਹੈ ਜੋ ਪੈਪਸੀ ਕੰਪਨੀ ਵਿੱਚ ਕੰਮ ਕਰਦਾ ਸੀ। ਮ੍ਰਿਤਕ ਦੇ ਦੋ ਛੋਟੇ ਬੱਚੇ ਹਨ। ਮੌਤ ਦੀ ਸੂਚਨਾ ਮਿਲਦੇ ਹੀ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ। ਹਾਦਸਾ ਸ਼ਨੀਵਾਰ ਦੇਰ ਰਾਤ ਦਾ ਦੱਸਿਆ ਜਾ ਰਿਹਾ ਹੈ।
ਡਰਾਈਵਰ ਨੇ ਪੀਤੀ ਸੀ ਸ਼ਰਾਬ
ਦੱਸਿਆ ਜਾ ਰਿਹਾ ਹੈ ਕਿ ਡਰਾਈਵਰ ਸ਼ਰਾਬ ਦੇ ਨਸ਼ੇ 'ਚ ਸੀ ਅਤੇ ਕਾਰ ਬੇਕਾਬੂ ਹੋ ਕੇ ਪੈਦਲ ਜਾ ਰਹੇ ਵਿਅਕਤੀ ਨੂੰ ਟੱਕਰ ਮਾਰਦੇ ਹੋਏ ਡਿਵਾਈਡਰ 'ਤੇ ਜਾ ਚੜ੍ਹੀ। ਜਿਸ ਦੀ ਹਾਦਸੇ ਦੌਰਾਨ ਮੌਤ ਹੋ ਗਈ।
ਟਾਇਰ ਨਿਕਲਣ ਕਾਰਨ ਕਾਰ ਡਿਵਾਈਡਰ 'ਤੇ ਚੜ੍ਹੀ
ਦੱਸਿਆ ਜਾ ਰਿਹਾ ਹੈ ਕਿ ਕਾਰ ਚਲਾ ਰਿਹਾ ਵਿਅਕਤੀ ਐਲਡੀਕੋ ਗ੍ਰੀਨ ਦਾ ਰਹਿਣ ਵਾਲਾ ਹੈ। ਉਸ ਦੀ ਕਾਰ ਡਿਵਾਈਡਰ 'ਤੇ ਚੜ੍ਹ ਗਈ ਅਤੇ ਪੂਰੀ ਤਰ੍ਹਾਂ ਨੁਕਸਾਨੀ ਗਈ। ਕਾਰ ਦੇ ਡਰਾਈਵਰ ਅਨੁਸਾਰ ਉਸ ਦੀ ਕਾਰ ਦਾ ਟਾਇਰ ਨਿਕਲ ਚੁੱਕਾ ਸੀ, ਜਿਸ ਕਾਰਨ ਉਹ ਡਿਵਾਈਡਰ 'ਤੇ ਚੜ੍ਹ ਗਈ।
ਪੁਲਸ ਨਹੀਂ ਕਰ ਰਹੀ ਕਾਰਵਾਈ - ਮਨੋਜ
ਮ੍ਰਿਤਕ ਦੇ ਭਰਾ ਮਨੋਜ ਨੇ ਦੱਸਿਆ ਕਿ ਉਸ ਦਾ ਭਰਾ ਰਾਕੇਸ਼ ਪੈਪਸੀ ਕੰਪਨੀ ਵਿੱਚ ਕੰਮ ਕਰਦਾ ਸੀ। ਜਦੋਂ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਤਾਂ ਉਨ੍ਹਾਂ ਕਿਹਾ ਕਿ ਕਾਰ ਹਾਦਸੇ ਦਾ ਕਾਰਨ ਨਹੀਂ ਬਣੀ। ਇਸ ਲਈ ਕੁਝ ਨਹੀਂ ਕਰ ਸਕਦੇ। ਉਸ ਦੇ ਭਰਾ ਨੂੰ ਕਾਰ ਚਾਲਕ ਨੇ ਹੀ ਚੱਕਰ ਮਾਰ ਕੇ ਮਾਰਿਆ ਹੈ ਅਤੇ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।