ਐਤਵਾਰ ਦੇਰ ਰਾਤ ਅਲੀਗੜ੍ਹ ਮੋੜ ਨੇੜੇ ਰਾਜਾ ਢਾਬੇ ਦੇ ਸਾਹਮਣੇ ਪੁੱਲ ਤੋਂ ਇੱਕ ਗੱਡੀ ਡਿੱਗ ਗਈ। ਜਾਣਕਾਰੀ ਮੁਤਾਬਕ ਗੱਡੀ 'ਚ 5 ਲੋਕ ਸਵਾਰ ਸਨ, ਹਾਦਸਾ ਇੰਨਾ ਭਿਆਨਕ ਸੀ ਕਿ 5 ਨੌਜਵਾਨਾਂ 'ਚੋਂ ਇਕ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਬਾਕੀ 4 ਨੂੰ ਨੇੜੇ ਦੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ।
ਮ੍ਰਿਤਕ ਨੌਜਵਾਨ ਦੀ ਪਛਾਣ ਅੰਕਿਤ ਲੂਥਰਾ ਵਾਸੀ ਗੋਵਿੰਦ ਕਾਲੋਨੀ ਵਜੋਂ ਹੋਈ ਹੈ। ਡੀਐਮਸੀ ਵਿੱਚ ਦਾਖ਼ਲ ਤਿੰਨ ਨੌਜਵਾਨਾਂ ਦੇ ਨਾਮ ਜਤਿਨ ਬਾਂਸਲ, ਰਿੰਕਲ ਅਰੋੜਾ ਅਤੇ ਪੰਕਜ ਬਾਂਸਲ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਜਗਰਾਉਂ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ ਵਿੱਚ ਰਹਿੰਦੇ ਪੰਜ ਦੋਸਤ ਕੁਝ ਦਿਨ ਪਹਿਲਾਂ ਇੱਕ ਦੋਸਤ ਵੱਲੋਂ ਖਰੀਦੀ ਨਵੀਂ ਆਈ-20 ਕਾਰ ਵਿੱਚ ਲੁਧਿਆਣਾ ਤੋਂ ਜਗਰਾਓਂ ਪਰਤ ਰਹੇ ਸਨ।
ਰਾਤ ਕਰੀਬ 12 ਵਜੇ ਉਨ੍ਹਾਂ ਦੀ ਕਾਰ ਜਗਰਾਉਂ ਦੇ ਅਲੀਗੜ੍ਹ ਪੁੱਲ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ ਅਤੇ ਪੁੱਲ ਤੋਂ ਹੇਠਾਂ ਡਿੱਗ ਗਈ। ਇਸ ਹਾਦਸੇ 'ਚ ਕਾਰ 'ਚ ਸਵਾਰ ਅੰਕਿਤ ਲੂਥਰਾ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਬਾਕੀ ਚਾਰ ਜ਼ਖਮੀਆਂ ਨੂੰ ਇਲਾਜ ਲਈ ਜਗਰਾਉਂ ਦੇ ਕਲਿਆਣੀ ਹਸਪਤਾਲ ਲਿਜਾਇਆ ਗਿਆ। ਹਸਪਤਾਲ ਵਿੱਚ ਜਤਿਨ ਬਾਂਸਲ, ਰਿੰਕਲ ਅਰੋੜਾ ਅਤੇ ਪੰਕੂ ਬਾਂਸਲ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਤਿੰਨਾਂ ਨੂੰ ਡੀਐਮਸੀ ਹਸਪਤਾਲ ਲੁਧਿਆਣਾ ਰੈਫ਼ਰ ਕਰ ਦਿੱਤਾ ਗਿਆ, ਜਦੋਂਕਿ ਚੌਥੇ ਜ਼ਖ਼ਮੀ ਵਿਅਕਤੀ ਦੀ ਹਾਲਤ ਸਥਿਰ ਹੋਣ ’ਤੇ ਉਸ ਨੂੰ ਕਲਿਆਣੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।
ਰਾਹਗੀਰਾਂ ਨੇ ਕਾਰ ਵਿੱਚ ਸਵਾਰ ਨੌਜਵਾਨਾਂ ਨੂੰ ਬਾਹਰ ਕੱਢ ਕੇ ਜਗਰਾਉਂ ਦੇ ਕਲਿਆਣੀ ਹਸਪਤਾਲ ਪਹੁੰਚਾਇਆ, ਜਿੱਥੋਂ ਤਿੰਨ ਨੌਜਵਾਨਾਂ ਨੂੰ ਲੁਧਿਆਣਾ ਡੀਐਮਸੀ ਰੈਫਰ ਕਰ ਦਿੱਤਾ ਗਿਆ ਹੈ।
ਪੁਲਿਸ ਸੀਸੀਟੀਵੀ ਕੈਮਰਿਆਂ ਦੀ ਵੀ ਕਰੇਗੀ ਜਾਂਚ
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਪੁਲਿਸ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕਰੇਗੀ, ਤਾਂ ਜੋ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇ।