ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਡਾਕਟਰਾਂ ਨੇ ਕੁਝ ਦਿਨ੍ਹਾਂ ਲਈ ਅਰਾਮ ਕਰਨ ਦੀ ਸਲਾਹ ਦਿੱਤੀ ਹੈ ਅਤੇ ਇੰਨਫੈਕਸ਼ਨ ਤੋਂ ਬਚਾਅ ਲਈ ਸੰਗਤਾਂ ਨੂੰ ਨਾ ਮਿਲਣ ਦੀ ਸਲਾਹ ਵੀ ਦਿੱਤੀ ਹੈ, ਜਿਸ ਨੂੰ ਮੰਨਦਿਆਂ ਉਨ੍ਹਾਂ ਨੇ ਅੱਗਲੇ ਕੁਝ ਦਿਨਾਂ ਲਈ ਧਾਰਮਿਕ ਪ੍ਰੋਗਰਾਮ ਤੇ ਰੁਝੇਵੇਂ ਮੁਲਤਵੀ ਕਰ ਦਿੱਤੇ ਹਨ।
ਜਥੇਦਾਰ ਦੇ ਨਿੱਜੀ ਸਹਾਇਕ ਤਲਵਿੰਦਰ ਸਿੰਘ ਬੁੱਟਰ ਨੇ ਦੱਸਿਆ ਕਿ ਸਿੰਘ ਸਾਹਿਬ ਨੂੰ ਬੁੱਧਵਾਰ ਰਾਤ ਨੂੰ ਗੁਰੂ ਰਾਮਦਾਸ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਵਿਚ ਦਾਖ਼ਲ ਕਰਵਾਇਆ ਗਿਆ ਸੀ। ਸਰੀਰ ਵਿਚ ਤੇਜ਼ ਦਰਦ ਤੇ ਬੁਖਾਰ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਲਿਜਾਇਆ ਗਿਆ ਸੀ। ਜਿਥੇ ਉਨ੍ਹਾਂ ਦੇ ਸਰੀਰ ਦੀ ਜਾਂਚ ਤੋਂ ਬਾਅਦ ਰਿਪੋਰਟ ਵਿਚ ਡੇਂਗੂ ਦੇ ਲੱਛਣ ਪਾਏ ਗਏ ਹਨ। ਸਿੰਘ ਸਾਹਿਬ ਨੂੰ ਸ਼ਨਿਚਰਵਾਰ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਜਥੇਦਾਰ ਦੇ ਨਿਜੀ ਸਲਾਹਕਾਰ ਤਲਵਿੰਦਰ ਸਿੰਘ ਬੁੱਟਰ ਨੇ ਦਸਿਆ ਕਿ ਡਾਕਟਰਾਂ ਨੇ ਉਨ੍ਹਾਂ ਨੂੰ ਕੁਝ ਦਿਨ ਮੁਕੰਮਲ ਅਰਾਮ ਕਰਨ ਦੀ ਸਲਾਹ ਦਿਤੀ ਹੈ।