ਸ੍ਰੀ ਅਕਾਲ ਤਖ਼ਤ ਸਾਹਿਬ ਨੇ ਬੀਬੀ ਜਗੀਰ ਕੌਰ ਨੂੰ ਨੋਟਿਸ ਜਾਰੀ ਕੀਤਾ ਹੈ। ਬੀਬੀ ਜਗੀਰ ਕੌਰ ਵਿਰੁੱਧ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦਰਜ ਸ਼ਿਕਾਇਤਾਂ ਸਬੰਧੀ ਲਿਖਤੀ ਨੋਟਿਸ ਜਾਰੀ ਕੀਤਾ ਗਿਆ ਹੈ। ਬੀਬੀ ਜਗੀਰ ਕੌਰ ਨੂੰ ਆਪਣੇ ਰੋਮਾਂ ਦਾ ਅਪਮਾਨ ਕਰਨ ਅਤੇ ਆਪਣੀ ਧੀ ਦੇ ਕਤਲ ਦੇ ਦੋਸ਼ ਹੇਠ ਨੋਟਿਸ ਜਾਰੀ ਕੀਤਾ ਗਿਆ ਹੈ।
ਵਿਅਕਤੀਗਤ ਤੌਰ 'ਤੇ ਸਪੱਸ਼ਟ ਦੇਣ ਲਈ ਕਿਹਾ
ਬੀਬੀ ਜਗੀਰ ਕੌਰ ਨੂੰ ਲਿਖਤੀ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ। ਨੋਟਿਸ ਦੇ ਜਵਾਬ ਵਿੱਚ ਬੀਬੀ ਜਗੀਰ ਕੌਰ ਨੂੰ ਇੱਕ ਹਫ਼ਤੇ ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਆਪਣਾ ਲਿਖਤੀ ਸਪੱਸ਼ਟੀਕਰਨ ਦੇਣਾ ਹੋਵੇਗਾ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਨਿੱਜੀ ਤੌਰ ’ਤੇ ਪੇਸ਼ ਹੋ ਕੇ ਲਿਖਤੀ ਰੂਪ ਵਿੱਚ ਸਪਸ਼ਟੀਕਰਨ ਦੇਣਾ ਹੋਵੇਗਾ।
ਧੀ ਦੇ ਕਤਲ ਦੇ ਮਾਮਲੇ 'ਚ ਬਰੀ ਹੋ ਚੁੱਕੀ ਹੈ ਬੀਬੀ ਜਗੀਰ ਕੌਰ
ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਆਈਆਂ ਸ਼ਿਕਾਇਤਾਂ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਬੀਬੀ ਜਗੀਰ ਕੌਰ ਨੂੰ ਨੋਟਿਸ ਜਾਰੀ ਕੀਤਾ ਹੈ, ਹਾਲਾਂਕਿ ਬੀਬੀ ਜਗੀਰ ਕੌਰ ਨੂੰ ਆਪਣੀ ਧੀ ਦੇ ਕਤਲ ਦੇ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬਰੀ ਕਰ ਦਿੱਤਾ ਹੈ।