ਖਬਰਿਸਤਾਨ ਨੈੱਟਵਰਕ ਸ੍ਰੀ ਅਨੰਦਪੁਰ ਸਾਹਿਬ- ਹੋਲੇ-ਮੁਹੱਲੇ ਦੇ ਮੌਕੇ CM ਪੰਜਾਬ ਭਗਵੰਤ ਮਾਨ ਅੱਜ ਪਤਨੀ ਗੁਰਪ੍ਰੀਤ ਕੌਰ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜੇ। ਇਸ ਦੌਰਾਨ ਉਨ੍ਹਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਤੇ ਪੰਜਾਬ ਦੀ ਚੜ੍ਹਦੀਕਲਾ ਦੇ ਨਾਲ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਜ਼ਿਕਰਯੋਗ ਹੈ ਕਿ ਲਗਭਗ 21 ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ਾਲਸੇ ਦੀ ਜਨਮ ਭੂਮੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਹੋਲੇ-ਮਹੱਲੇ ਦੀਆਂ ਤਿਆਰੀਆਂ ਨੂੰ ਲੈ ਕੇ ਮੰਤਰੀਆਂ ਅਤੇ ਅਧਿਕਾਰੀਆਂ ਦੇ ਨਾਲ ਮੀਟਿੰਗ ਵੀ ਕੀਤੀ ਸੀ। ਉਨ੍ਹਾਂ ਵੱਲੋਂ ਅਧਿਕਾਰੀਆਂ ਨੂੰ ਸਾਰੇ ਕੰਮਕਾਜ ਸਮੇਂ 'ਤੇ ਪੂਰਾ ਕਰਨ ਦੇ ਆਦੇਸ਼ ਦਿੱਤੇ ਸਨ। ਭਗਵੰਤ ਮਾਨ ਨੇ ਟਵੀਟ ਕਰ ਕੇ ਕਿਹਾ ਸੀ ਕਿ ਪੰਜਾਬ ਸਰਕਾਰ ਅਜਿਹੇ ਪ੍ਰਬੰਧ ਕਰੇਗੀ ਕਿ ਸੰਗਤਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਦੱਸ ਦੇਈਏ ਕਿ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ-ਮਹੱਲਾ ਜਾਹੋ-ਜਲਾਲ ਨਾਲ ਮਨਾਇਆ ਜਾ ਰਿਹਾ ਹੈ, ਜੋ ਕਿ 8 ਮਾਰਚ ਤੱਕ ਚੱਲੇਗਾ।
ਖਬਰਿਸਤਾਨ ਪੰਜਾਬੀ ਨਾਲ ਜੁੜਨ ਲਈ ਕਲਿੱਕ ਕਰੋ
https://chat.whatsapp.com/IYWIxWuOGlq3AzG0mGNpz0
ਖਬਰਿਸਤਾਨ ਪੰਜਾਬੀ ਦੇ ਟੈਲੀਗ੍ਰਾਮ ਗਰੁੱਪ ਨਾਲ ਜੁੜਨ ਲਈ ਕਲਿੱਕ ਕਰੋ
https://t.me/+hdfPXo2PROo4NGU1