ਹੁਸ਼ਿਆਰਪੁਰ ਦੇ ਪਿੰਡ ਜੇਜੋਂ ਵਿੱਚ ਇੱਕ ਟਰਾਲਾ ਇੱਕ ਘਰ ਵਿੱਚ ਜਾ ਵੱਜਿਆ , ਜਿਸ ਤੋਂ ਬਾਅਦ ਉੱਥੇ ਮੌਜੂਦ ਲੋਕਾਂ ਵਿੱਚ ਭਗਦੜ ਮੱਚ ਗਈ। ਇਸ ਹਾਦਸੇ 'ਚ ਲੋਕਾਂ ਦੀ ਜਾਨ ਬੱਚ ਗਈ। ਪਰ ਟਰਾਲਾ ਘਰ ਦੇ ਅੰਦਰ ਵੜ ਜਾਣ ਕਾਰਨ ਮਕਾਨ ਪੂਰੀ ਤਰ੍ਹਾਂ ਢਹਿ ਗਿਆ। ਹਾਦਸੇ ਤੋਂ ਬਾਅਦ ਲੋਕਾਂ ਨੇ ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਬ੍ਰੇਕ ਫੇਲ ਹੋਣ ਕਾਰਨ ਵਾਪਰਿਆ ਹਾਦਸਾ
ਦੱਸਿਆ ਜਾ ਰਿਹਾ ਹੈ ਕਿ ਟਰਾਲਾ ਹਿਮਾਚਲ ਤੋਂ ਆ ਰਿਹਾ ਸੀ। ਹੁਸ਼ਿਆਰਪੁਰ ਦੇ ਪਿੰਡ ਜੇਜੋਂ ਵਿੱਚ ਅਚਾਨਕ ਟਰਾਲੇ ਦੀਆਂ ਬਰੇਕਾਂ ਫੇਲ ਹੋ ਗਈਆਂ। ਜਿਸ ਕਾਰਨ ਡਰਾਈਵਰ ਕਾਬੂ ਨਹੀਂ ਕਰ ਸਕਿਆ ਅਤੇ ਉਹ ਟਰਾਲੇ ਸਮੇਤ ਸਿੱਧਾ ਘਰ 'ਚ ਜਾ ਵੜਿਆ। ਜਿਸ ਕਾਰਨ ਸਾਰਾ ਘਰ ਤਬਾਹ ਹੋ ਗਿਆ। ਖੁਸ਼ਕਿਸਮਤੀ ਇਹ ਰਹੀ ਕਿ ਘਰ 'ਚ ਕੋਈ ਮੌਜੂਦ ਨਹੀਂ ਸੀ। ਨਹੀਂ ਤਾਂ ਜਾਨ ਜਾ ਸਕਦੀ ਸੀ।
ਘਰ ਪੂਰੀ ਤਰ੍ਹਾਂ ਹੋਇਆ ਤਬਾਹ
ਹਾਦਸੇ ਤੋਂ ਬਾਅਦ ਲੋਕਾਂ ਦੀ ਭੀੜ ਇਕੱਠੀ ਹੋ ਗਈ। ਜਦਕਿ ਘਰ ਪੂਰੀ ਤਰ੍ਹਾਂ ਤਬਾਹ ਹੋ ਗਿਆ। ਲੋਕਾਂ ਨੇ ਮੌਕੇ 'ਤੇ ਪੁਲਸ ਨੂੰ ਬੁਲਾਇਆ। ਪੁਲਿਸ ਨੇ ਮਾਮਲੇ ਦੀ ਜਾਂਚ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।