ਪੰਜਾਬ 'ਚ ਹੁਣ ਲਗਜ਼ਰੀ ਗੱਡੀਆਂ 'ਤੇ ਸਨਰੂਫ ਤੋਂ ਬਾਹਰ ਨਿਕਲ ਕੇ ਸ਼ੋਰ ਮਚਾਉਣ ਵਾਲਿਆਂ ਖਿਲਾਫ ਹੋਵੇਗੀ ਕਾਰਵਾਈ। ਇਸ ਸਬੰਧੀ ਵਧੀਕ ਡਾਇਰੈਕਟਰ ਜਨਰਲ ਨੇ ਸਾਰੇ ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀ ਨੂੰ ਹੁਕਮ ਜਾਰੀ ਕੀਤੇ ਹਨ।
ਜਾਰੀ ਹੁਕਮਾਂ 'ਚ ਕਿਹਾ ਗਿਆ ਹੈ ਕਿ ਕਾਰਾਂ ਦੀ ਛੱਤ 'ਤੇ ਬਣੇ ਸਨਰੂਫ 'ਚ ਬੱਚੇ ਬਾਹਰ ਨਿਕਲਦੇ ਹਨ ਅਤੇ ਰਾਸ਼ਟਰੀ ਰਾਜ ਮਾਰਗ, ਰਾਜ ਤੇ ਸ਼ਹਿਰ 'ਤੇ ਰੌਲਾ ਪਾਉਂਦੇ ਹਨ, ਜਿਸ ਕਾਰਨ ਵਾਹਨ ਚਾਲਕ ਦਾ ਧਿਆਨ ਭਟਕ ਜਾਂਦਾ ਹੈ ਅਤੇ ਹਾਦਸੇ ਦਾ ਡਰ ਬਣਿਆ ਰਹਿੰਦਾ ਹੈ | ਇਸ ਖ਼ਿਲਾਫ਼ ਪੁਲਿਸ ਵੱਲੋਂ ਚਲਾਨ ਪੇਸ਼ ਕੀਤੇ ਜਾ ਰਹੇ ਹਨ।
ਜਾਰੀ ਪੱਤਰ ਵਿੱਚ ਲਿਖਿਆ ਗਿਆ ਹੈ ਕਿ ਆਪਣੇ ਅਧੀਨ ਆਉਂਦੇ ਸਾਰੇ ਟਰੈਫਿਕ ਮੁਲਾਜ਼ਮਾਂ ਨੂੰ ਹਦਾਇਤਾਂ ਦਿੱਤੀਆਂ ਜਾਣ ਕਿ ਜੇਕਰ ਚੈਕਿੰਗ ਦੌਰਾਨ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਉਂਦਾ ਹੈ ਤਾਂ ਉਨ੍ਹਾਂ ਖ਼ਿਲਾਫ਼ ਮੋਟਰ ਵਹੀਕਲ ਐਕਟ ਤਹਿਤ ਕਾਰਵਾਈ ਕੀਤੀ ਜਾਵੇ।