ਫਰੀਦਕੋਟ/ ਪੰਜਾਬ 'ਚ ਨਸ਼ਾ ਤਸਕਰਾਂ ਖਿਲਾਫ ਪੁਲਸ ਨੇ ਸਖਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਕਈ ਜ਼ਿਲ੍ਹਿਆਂ ਵਿੱਚ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ’ਤੇ ਨੋਟਿਸ ਵੀ ਚਿਪਕਾਏ ਗਏ ਹਨ। ਅੱਜ ਜ਼ਿਲ੍ਹੇ ਦੇ ਐਸ ਐਸ ਪੀ ਨੇ ਨਵੇਂ ਹੁਕਮ ਜਾਰੀ ਕੀਤੇ ਹਨ, ਜਿਸ ਵਿੱਚ ਐਸ.ਐਸ.ਪੀ ਦਫ਼ਤਰ ਵੱਲੋਂ ਵੱਖ-ਵੱਖ ਥਾਣਾ ਮੁਖੀਆਂ ਨੂੰ ਇੱਕ ਮਹੀਨੇ ਵਿੱਚ ਇੱਕ ਨਸ਼ੇ ਦਾ ਮਾਮਲਾ ਦਰਜ ਕਰਨ ਦੇ ਨਵੇਂ ਹੁਕਮ ਦਿੱਤੇ ਗਏ ਹਨ।
ਇਸ ਬਾਰੇ ਐਸਐਸਪੀ ਦਾ ਕਹਿਣਾ ਹੈ ਕਿ ਜੇਕਰ ਉਪਰੋਕਤ ਹੁਕਮਾਂ ਦੀ ਪਾਲਣਾ ਵਿੱਚ ਕੋਈ ਲਾਪ੍ਰਵਾਹੀ ਪਾਈ ਗਈ ਤਾਂ ਵਿਭਾਗ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ ਐਸਐਸਪੀ ਫਰੀਦਕੋਟ ਵੱਲੋਂ ਇਸ ਸਬੰਧੀ 11 ਪੁਲਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਵੀ ਕੀਤੀ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਹੁਕਮਾਂ ਦੀ ਪਾਲਣਾ ਨਾ ਕਰਨ ਵਾਲੇ 11 ਥਾਣਿਆਂ ਦੇ ਮੁਖੀਆਂ ਦੀ ਜਾਂਚ ਦੇ ਹੁਕਮ ਦਿੱਤੇ ਗਏ ਹਨ। ਐਸਐਸਪੀ ਨੇ ਸਾਰੇ ਥਾਣਾ ਮੁਖੀਆਂ ਨੂੰ ਕਿਹਾ ਹੈ ਕਿ ਜੇਕਰ ਕੋਈ ਵੀ ਨਸ਼ੇ ਦੇ ਮਾਮਲੇ ਵਿੱਚ ਨਾ ਫੜਿਆ ਗਿਆ ਤਾਂ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਜਾਵੇਗਾ।
ਇੱਕ ਤਰ੍ਹਾਂ ਨਾਲ ਐਸਐਸਪੀ ਦਫ਼ਤਰ ਨੇ ਥਾਣਾ ਮੁਖੀਆਂ ਨੂੰ ਟਾਰਗੇਟ ਦਿੱਤਾ ਹੈ, ਜਿਸ ਤਹਿਤ ਇੱਕ ਮਹੀਨੇ ਦੇ ਅੰਦਰ-ਅੰਦਰ ਨਸ਼ਿਆਂ ਸਬੰਧੀ ਕੇਸ ਦਰਜ ਕਰਨਾ ਹੋਵੇਗਾ, ਨਹੀਂ ਤਾਂ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਇੱਕ ਮਹੀਨੇ ਅੰਦਰ ਨਸ਼ੇ ਸਬੰਧੀ ਇੱਕ ਵੀ ਕੇਸ ਦਰਜ ਨਾ ਕਰਨ ਵਾਲੇ 11 ਅਧਿਕਾਰੀਆਂ ਖ਼ਿਲਾਫ਼ ਵਿਭਾਗੀ ਕਾਰਵਾਈ ਦੇ ਹੁਕਮ ਜਾਰੀ ਕੀਤੇ ਗਏ ਹਨ।