ਲੁਧਿਆਣਾ ਦੀ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ) ਵਿੱਚ ਚੱਲ ਰਹੇ ਯੂਥ ਫੈਸਟੀਵਲ ਦੌਰਾਨ ਦੋ ਯੂਨੀਵਰਸਿਟੀਆਂ ਦੇ ਵਿਦਿਆਰਥੀ ਆਪਸ ਵਿੱਚ ਭਿੜ ਗਏ। ਇਸ ਦੌਰਾਨ ਦੋਵਾਂ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਵਿਚਾਲੇ ਧੱਕਾ-ਮੁੱਕੀ ਵੀ ਹੋਈ। ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ। ਜਿਸ 'ਚ ਵਿਦਿਆਰਥੀ ਆਪਸ ਵਿੱਚ ਲੜਦੇ ਨਜ਼ਰ ਆ ਰਹੇ ਹਨ।
ਮੈਡਲ ਲਈ ਹੋਈ ਲੜਾਈ
ਦੱਸਿਆ ਜਾ ਰਿਹਾ ਹੈ ਕਿ ਇਹ ਲੜਾਈ ਮੈਡਲ ਨੂੰ ਲੈ ਕੇ ਵਿਦਿਆਰਥੀਆਂ ਵਿਚਾਲੇ ਹੋਈ। ਦਰਅਸਲ, ਇੱਕ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਮੈਡਲ ਜਿੱਤਿਆ ਸੀ। ਜਿਸ ਤੋਂ ਬਾਅਦ ਹੋਰ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੇ ਉਸ 'ਤੇ ਗਲਤ ਟਿੱਪਣੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ। ਜਿਸ ਤੋਂ ਬਾਅਦ ਦੋਨਾਂ ਗੁੱਟਾਂ ਵਿੱਚ ਹੱਥੋਪਾਈ ਹੋ ਗਈ ਅਤੇ ਇਹ ਝਗੜਾ ਲੜਾਈ ਵਿੱਚ ਬਦਲ ਗਿਆ।
CU ਅਤੇ GNDU ਦੇ ਵਿਦਿਆਰਥੀ ਆਪਸ 'ਚ ਭਿੜੇ
ਯੂਨੀਵਰਸਿਟੀ ਦੇ ਚਾਂਸਲਰ ਸਤਬੀਰ ਸਿੰਘ ਗੋਸਲ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਘਟਨਾ ਦੀ ਸੂਚਨਾ ਮਿਲੀ ਹੈ। ਯੁਵਕ ਮੇਲੇ ਦੌਰਾਨ ਚੰਡੀਗੜ੍ਹ ਯੂਨੀਵਰਸਿਟੀ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀ ਆਪਸ ਵਿੱਚ ਭਿੜ ਗਏ। ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਤਮਗਾ ਜਿੱਤਿਆ ਸੀ। ਜਿਸ ਤੋਂ ਬਾਅਦ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਕੁਝ ਟਿੱਪਣੀਆਂ ਕੀਤੀਆਂ, ਜਿਸ ਕਾਰਨ ਵਿਦਿਆਰਥੀਆਂ ਵਿੱਚ ਝਗੜਾ ਹੋ ਗਿਆ। ਯੁਵਕ ਮੇਲਿਆਂ ਵਿੱਚ ਅਜਿਹੇ ਮਾਮਲੇ ਅਕਸਰ ਸਾਹਮਣੇ ਆਉਂਦੇ ਰਹਿੰਦੇ ਹਨ।
ਸੀਐਮ ਮਾਨ ਵੀ ਯੂਥ ਫੈਸਟ 'ਚ ਹੋਏ ਸਨ ਸ਼ਾਮਲ
ਦੱਸ ਦੇਈਏ ਕਿ ਸੀਐਮ ਮਾਨ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿੱਚ ਆਯੋਜਿਤ ਯੂਥ ਫੈਸਟੀਵਲ 'ਚ ਸ਼ਿਰਕਤ ਕੀਤੀ ਸੀ। ਉਨ੍ਹਾਂ ਯੁਵਕ ਮੇਲੇ 'ਚ ਸਾਰੇ ਵਿਦਿਆਰਥੀਆਂ ਨੂੰ ਸੰਬੋਧਨ ਵੀ ਕੀਤਾ। ਉਨ੍ਹਾਂ ਦੇ ਜਾਣ ਤੋਂ ਬਾਅਦ ਹੀ ਵਿਦਿਆਰਥੀਆਂ ਵਿੱਚ ਲੜਾਈ ਸ਼ੁਰੂ ਹੋ ਗਈ।