ਮੋਗਾ ਵਿੱਚ ਧਾਰਮਕ ਅਸਥਾਨ ਤੋਂ ਮੱਥਾ ਟੇਕ ਕੇ ਘਰ ਪਰਤ ਰਹੇ ਵਿਅਕਤੀ ਨਾਲ ਹਾਦਸਾ ਵਾਪਰ ਗਿਆ, ਜਿਸ ਕਾਰਨ ਪਿੱਛੋਂ ਆ ਰਹੀ ਫਾਰਚੂਨਰ ਹਾਦਸਾਗ੍ਰਸਤ ਕਾਰ ਦੇ ਉੱਪਰ ਜਾ ਚੜ੍ਹੀ। ਹਾਦਸੇ 'ਚ ਦੋਵੇਂ ਕਾਰਾਂ 'ਚ ਸਵਾਰ ਲੋਕ ਜ਼ਖਮੀ ਹੋ ਗਏ ਪਰ ਕਿਸੇ ਨੂੰ ਗੰਭੀਰ ਸੱਟਾਂ ਨਹੀਂ ਲੱਗੀਆਂ।
ਟਾਇਰ ਫਟਣ ਕਾਰਨ ਹਾਦਸਾ ਵਾਪਰਿਆ
ਦਰਅਸਲ ਇਹ ਵਿਅਕਤੀ ਬਾਬਾ ਦਾਮੂ ਸ਼ਾਹ ਲੁਹਾਰਾ ਤੋਂ ਮੱਥਾ ਟੇਕ ਕੇ ਵਾਪਸ ਆ ਰਿਹਾ ਸੀ ਕਿ ਇਸ ਦੌਰਾਨ ਅਚਾਨਕ ਉਸ ਦੀ ਕਾਰ ਦਾ ਟਾਇਰ ਫਟ ਗਿਆ, ਜਿਸ ਤੋਂ ਬਾਅਦ ਇਹ ਬੇਕਾਬੂ ਹੋ ਕੇ ਨਹਿਰ ਦੇ ਕੰਢੇ ਲੱਗੇ ਦਰੱਖਤ ਨਾਲ ਜਾ ਟਕਰਾਈ। ਇਸ ਵਿਚ ਉਹ ਜ਼ਖਮੀ ਹੋ ਗਿਆ। ਹਾਦਸੇ ਤੋਂ ਤੁਰੰਤ ਬਾਅਦ ਪਿੱਛੇ ਤੋਂ ਆ ਰਹੀ ਫਾਰਚੂਨਰ ਕਾਰ ਉਨ੍ਹਾਂ ਦੀ ਕਾਰ 'ਤੇ ਚੜ੍ਹ ਗਈ । ਇਸ ਵਿਚ ਦੋਵੇਂ ਜ਼ਖਮੀ ਹੋ ਗਏ ਪਰ ਖੁਸ਼ਕਿਸਮਤੀ ਨਾਲ ਕੋਈ ਵੀ ਗੰਭੀਰ ਜ਼ਖਮੀ ਨਹੀਂ ਹੋਇਆ।
ਵਿਆਹ ਤੋਂ ਵਾਪਸ ਆ ਰਿਹਾ ਸੀ ਫਾਰਚੂਨਰ ਕਾਰ ਸਵਾਰ
ਦੱਸਿਆ ਜਾ ਰਿਹਾ ਹੈ ਕਿ ਫਾਰਚੂਨਰ ਕਾਰ ਦਾ ਡਰਾਈਵਰ ਇੱਕ ਵਿਆਹ ਤੋਂ ਵਾਪਸ ਆ ਰਿਹਾ ਸੀ। ਉਸ ਦੇ ਅੱਗੇ ਜਾ ਰਹੀ ਕਾਰ ਅਚਾਨਕ ਕੰਟਰੋਲ ਗੁਆ ਬੈਠੀ, ਜਿਸ ਕਾਰਨ ਉਹ ਵੀ ਕਾਰ 'ਤੇ ਕਾਬੂ ਗੁਆ ਬੈਠਾ ਅਤੇ ਹਾਦਸਾਗ੍ਰਸਤ ਕਾਰ 'ਤੇ ਜਾ ਵੱਜੀ। ਗਨੀਮਤ ਰਹੀ ਕਿ ਇਸ ਹਾਦਸੇ 'ਚ ਕਾਰ ਸਵਾਰ ਦੋਵੇਂ ਵਿਅਕਤੀ ਵਾਲ-ਵਾਲ ਬਚ ਗਏ।