ਸੰਗਰੂਰ ਦੇ ਧੂਰੀ 'ਚ ਗੰਨਾ ਕਿਸਾਨਾਂ ਨੇ ਇੱਕ ਵਾਰ ਫਿਰ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਇਹ ਰੋਸ ਮਿੱਲ ਵਿੱਚ ਗੰਨੇ ਦੀ ਸਹੀ ਖਰੀਦ ਨਾ ਹੋਣ ਕਾਰਨ ਕੀਤਾ ਜਾ ਰਿਹਾ ਹੈ।
ਦੱਸ ਦੇਈਏ ਕਿ ਜਲੰਧਰ 'ਚ ਕਿਸਾਨਾਂ ਨੇ ਗੰਨੇ ਦੀ ਕੀਮਤ ਨਾ ਵਧਾਉਣ 'ਤੇ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਸੀ। ਜਿਸ ਕਾਰਨ ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇਅ ਪੂਰੀ ਤਰ੍ਹਾਂ ਜਾਮ ਰਿਹਾ।
ਪਿਛਲੇ ਕੁਝ ਦਿਨ ਪਹਿਲਾਂ ਕਿਸਾਨਾਂ ਨੇ ਗੰਨੇ ਦਾ ਰੇਟ ਵਧਾਉਣ ਲਈ ਜਲੰਧਰ 'ਚ ਧਰਨਾ ਦਿੱਤਾ ਸੀ, ਜਿਸ ਤੋਂ ਬਾਅਦ ਸਰਕਾਰ ਨੇ ਗੰਨੇ ਦਾ ਰੇਟ ਵਧਾਉਣ ਦਾ ਭਰੋਸਾ ਦਿੱਤਾ ਸੀ। ਜਿਸ ਤੋਂ ਬਾਅਦ ਕਿਸਾਨਾਂ ਨੇ ਧਰਨਾ ਸਮਾਪਤ ਕਰ ਦਿੱਤਾ। ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਤੋਹਫਾ ਦਿੰਦਿਆਂ ਗੰਨੇ ਦੇ ਭਾਅ ਵਿੱਚ 11 ਰੁਪਏ ਦਾ ਵਾਧਾ ਕਰ ਦਿੱਤਾ ਪਰ ਕਿਸਾਨ ਇਸ ਤੋਂ ਖੁਸ਼ ਨਹੀਂ ਸਨ।