ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖਿਲਾਫ ਗੁੱਸਾ ਜ਼ਾਹਰ ਕੀਤਾ ਹੈ। ਸੁਖਬੀਰ ਨੇ ਐਕਸ 'ਤੇ ਲਿਖਿਆ ਕਿ ਪਹਿਲਾਂ ਮੈਂ ਉਸ ਦੇ ਝੂਠ ਨੂੰ ਨਜ਼ਰ-ਅੰਦਾਜ਼ ਕਰ ਦਿੰਦਾ ਸੀ ਪਰ ਹੁਣ ਮੈਂ ਅਜਿਹਾ ਨਹੀਂ ਕਰਾਂਗਾ, ਉਸ ਨੂੰ ਮੁਆਫੀ ਮੰਗਣੀ ਪਵੇਗੀ ਜਾਂ ਜੇਲ੍ਹ ਜਾਣ ਲਈ ਤਿਆਰ ਰਹਿਣਾ ਪਵੇਗਾ।
ਸੁਖਬੀਰ ਬਾਦਲ ਨੇ ਐਕਸ 'ਤੇ ਕੀਤਾ ਇਹ ਟਵੀਟ
ਸੁਖਬੀਰ ਬਾਦਲ ਨੇ ਐਕਸ 'ਤੇ ਲਿਖਿਆ ਕਿ ਮੈਂ ਭਗਵੰਤ ਮਾਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ, ਜਿਸ 'ਚ ਉਨ੍ਹਾਂ ਨੇ ਮੇਰੇ ਨਿੱਜੀ ਕਾਰੋਬਾਰ 'ਤੇ ਮਨਘੜਤ ਦੋਸ਼ ਲਗਾਇਆ, ਇਸ ਲਈ 7 ਦਿਨਾਂ ਦੇ ਅੰਦਰ-ਅੰਦਰ ਉਸ ਨੂੰ ਮੁਆਫੀ ਮੰਗਣ ਲਈ ਕਿਹਾ ਹੈ। ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਉਹ ਅਪਰਾਧਿਕ ਮਾਣਹਾਨੀ ਮਾਮਲੇ ਲਈ ਤਿਆਰ ਰਹਿਣ।
CM ਅਦਾਲਤ ਜਾਣ ਤੋਂ ਬਚ ਰਹੇ ਹਨ
ਸੁਖਬੀਰ ਬਾਦਲ ਨੇ ਅੱਗੇ ਲਿਖਿਆ ਕਿ ਉਹ ਪਹਿਲਾਂ ਹੀ ਸ੍ਰੀ ਮੁਕਤਸਰ ਸਾਹਿਬ ਦੀ ਅਦਾਲਤ ਵਿੱਚ ਪੇਸ਼ ਹੋਣ ਤੋਂ ਬਚ ਰਹੇ ਹਨ, ਜਿੱਥੇ ਮੈਂ 11 ਜਨਵਰੀ ਨੂੰ ਉਸ ਖਿਲਾਫ ਮਾਮਲਾ ਦਰਜ ਕਰਵਾਇਆ ਸੀ। ਲੁਧਿਆਣਾ ਵਿੱਚ ਇੱਕ ਸਮਾਗਮ ਦੌਰਾਨ ਉਨ੍ਹਾਂ ਮੇਰੇ ਪਰਿਵਾਰ ਅਤੇ ਪਾਰਟੀ ਸ਼੍ਰੋਮਣੀ ਅਕਾਲੀ ਦਲ ਖ਼ਿਲਾਫ਼ ਟਿੱਪਣੀ ਕੀਤੀ ਸੀ।
ਮੈਂ ਹੁਣ ਨਜ਼ਰ-ਅੰਦਾਜ਼ ਨਹੀਂ ਕਰਾਂਗਾ
ਸੁਖਬੀਰ ਨੇ ਕਿਹਾ ਕਿ ਪਹਿਲਾਂ ਮੈਂ ਉਸ ਦੇ ਝੂਠ ਨੂੰ ਨਜ਼ਰ-ਅੰਦਾਜ਼ ਕਰਦਾ ਸੀ ਪਰ ਹੁਣ ਮੈਂ ਇਸ ਨੂੰ ਇਸ ਤਰ੍ਹਾਂ ਖੁੱਲ੍ਹਾ ਨਹੀਂ ਛੱਡ ਸਕਦਾ। ਉਸ ਨੂੰ ਮੁਆਫੀ ਮੰਗਣੀ ਪਵੇਗੀ ਜਾਂ ਸਲਾਖਾਂ ਪਿੱਛੇ ਜਾਣ ਲਈ ਤਿਆਰ ਰਹਿਣਾ ਪਵੇਗਾ।