ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਦੇ ਪਿੰਡ ਕਾਂਝਲਾ ਪੁੱਜੇ,ਜਿਥੇ ਉਨ੍ਹਾਂ ਨੇ ਸੰਗਰੂਰ ਜ਼ਿਲ੍ਹੇ ਦੀਆਂ 14 ਨਵੀਆਂ ਅਤਿ-ਆਧੁਨਿਕ ਪੇਂਡੂ ਲਾਇਬ੍ਰੇਰੀਆਂ ਦਾ ਉਦਘਾਟਨ ਕੀਤਾ।ਇਸ ਦੇ ਨਾਲ ਹੀ ਹਾਕੀ ਐਸਟ੍ਰੋਟਰਫ ਤੇ ਵੇਟ ਲਿਫਟਿੰਗ ਸੈਂਟਰ ਦਾ ਵੀ ਉਦਘਾਟਨ ਕੀਤਾ।
ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਸਕੂਲ ਦੇ ਬੱਚਿਆਂ ਨਾਲ ਗੱਲਬਾਤ ਕੀਤੀ। ਮਾਨ ਨੇ ਕਿਹਾ ਬੱਚਿਆਂ ਦੀ ਪੜ੍ਹਾਈ ਲਈ ਸਹੂਲਤਾਂ ਵਿਚ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।
ਲੋਕ ਸਭਾ ਚੋਣਾਂ ਬਾਰੇ ਦਾਅਵਾ
ਮਾਨ ਨੇ 2024 ਦੀਆਂ ਲੋਕ ਸਭਾ ਚੋਣਾਂ ਵਿਚ 13 ਦੀਆਂ 13 ਸੀਟਾਂ ਜਿੱਤਣ ਦਾ ਦਾਅਵਾ ਕੀਤਾ ਹੈ।
ਸੁਖਬੀਰ ਬਾਦਲ ਨੇ ਮੁੱਖ ਮੰਤਰੀ ਖਿਲਾਫ ਮਾਣਹਾਨੀ ਦਾ ਕੇਸ ਕੀਤਾ ਹੈ। ਮਾਨ ਨੇ ਵੀ ਮਾਣਹਾਣੀ ਦੀ ਚੁਣੌਤੀ ਮਨਜ਼ੂਰ ਕਰ ਲਈ ਹੈ। ਦੱਸ ਦੇਈਏ ਕਿ ਮੁਕਤਸਰ ਦੀ ਕੋਰਟ ਨੇ ਸੀ ਐਮ ਮਾਨ ਨੂੰ ਸੰਮਨ ਜਾਰੀ ਕੀਤਾ ਹੈ।
ਮਾਨ ਨੇ ਕਿਹਾ ਕਿ ਮੇਰੇ ਕੋਲ ਬਾਦਲ ਪਰਿਵਾਰ ਦੇ ਕਈ ਕਾਗਜ਼ ਮੌਜੂਦ ਹਨ। ਮੈਂ ਹਰ ਹਫਤੇ ਪੇਸ਼ੀ ਲਈ ਤਿਆਰ ਹਾਂ।ਮੇਰੇ ਖਿਲਾਫ ਕੂੜ ਪ੍ਰਚਾਰ ਕਰਦੇ ਹਨ। ਜਦੋਂ ਤੱਕ ਮੈਂ ਕਲਾਕਾਰ ਸੀ ਉਦੋਂ ਮੈਂ ਉਨਾਂ ਨੂੰ ਵਧੀਆ ਲੱਗਦਾ ਸੀ ਜਦੋਂ ਮੈਂ ਕੁਰਸੀ ਉਤੇ ਬੈਠ ਗਿਆ ਤਾਂ ਕਹਿੰਦੇ ਕਿ ਇਹ ਮਾੜਾ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਖਿਲਾਫ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ। ਸੀ.ਐਮ.ਭਗਵੰਤ ਮਾਨ ਨੇ ਮਾਣਹਾਨੀ ਦੀ ਚੁਣੌਤੀ ਸਵੀਕਾਰ ਕਰਦਿਆਂ ਕਿਹਾ ਹੈ ਕਿ ਉਹ ਹਰ ਹਫ਼ਤੇ ਮਾਣਹਾਨੀ ਕੇਸ ਦੀ ਤਰੀਕ ਲੈਣ ਦੀ ਮੰਗ ਕਰਨਗੇ।
ਬਾਦਲ ਪਰਿਵਾਰ ਦੀ ਜਾਇਦਾਦ ਦਾ ਖੁਲਾਸਾ ਕਰਾਂਗਾ
ਸੀਐਮ ਭਗਵੰਤ ਮਾਨ ਨੇ ਲਿਖਿਆ ਕਿ ਹੁਣ ਇਹ ਉਨ੍ਹਾਂ ਲਈ ਚੁਣੌਤੀ ਨਹੀਂ ਸਗੋਂ ਮੌਕਾ ਹੈ। ਮੈਂ ਹਰ ਹਫ਼ਤੇ ਮਾਣਹਾਨੀ ਦੇ ਕੇਸ ਦੀ ਤਰੀਕ ਲੈਣਾ ਚਾਹੁੰਦਾ ਹਾਂ। ਹਰ ਤਰੀਕ 'ਤੇ ਸਬੂਤਾਂ ਸਮੇਤ ਅਦਾਲਤ 'ਚ ਪੇਸ਼ ਕਰਨਗੇ। ਹੁਣ ਹਰ ਹਫ਼ਤੇ ਬਾਦਲ ਪਰਿਵਾਰ ਦੀਆਂ ਬੇਨਾਮੀ ਜਾਇਦਾਦਾਂ ਦਾ ਖੁਲਾਸਾ ਹੋਵੇਗਾ। ਇੰਨਾ ਹੀ ਨਹੀਂ ਉਹ ਸੁਖ ਨਿਵਾਸ ਤੋਂ ਲੈ ਕੇ ਅਮਰੀਕਾ ਤੱਕ ਦੀ ਪਾਰਕਿੰਗ ਬਾਰੇ ਵੀ ਖੁਲਾਸੇ ਕਰਨਗੇ।
ਮੁਕਤਸਰ 'ਚ ਮਾਣਹਾਨੀ ਦਾ ਕੇਸ ਦਰਜ ਕੀਤਾ ਗਿਆ ਹੈ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ਮੁਕਤਸਰ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ। ਖੁੱਲ੍ਹੀ ਬਹਿਸ 'ਚ ਭਗਵੰਤ ਮਾਨ ਨੇ ਬਾਦਲ ਪਰਿਵਾਰ 'ਤੇ ਹਰਿਆਣਾ 'ਚ ਬਾਲਾਸਰ ਫਾਰਮ ਲਈ ਵਿਸ਼ੇਸ਼ ਨਹਿਰ ਬਣਾਉਣ ਦੇ ਦੋਸ਼ ਲਾਏ ਸਨ। ਇਸ ਦੇ ਲਈ ਸੁਖਬੀਰ ਬਾਦਲ ਨੇ ਮਾਨ ਨੂੰ ਕਾਨੂੰਨੀ ਨੋਟਿਸ ਭੇਜ ਕੇ ਮੁਆਫੀ ਮੰਗਣ ਲਈ ਕਿਹਾ ਸੀ।