ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੰਮ੍ਰਿਤਸਰ ਦੇ ਅਟਾਰੀ ਤੋਂ ਪੰਜਾਬ ਬਚਾਓ ਯਾਤਰਾ ਦੀ ਸ਼ੁਰੂਆਤ ਕੀਤੀ। ਇਹ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਨਾਲ ਅਕਾਲੀ ਦਲ ਦੀ ਲੀਡਰਸ਼ਿਪ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਮੌਜੂਦ ਸਨ।
ਸੁਖਬੀਰ ਬਾਦਲ ਨੇ ਕਿਸਾਨਾਂ ਨਾਲ ਕੀਤੀ ਗੱਲਬਾਤ
ਪੰਜਾਬ ਬਚਾਓ ਯਾਤਰਾ ਦੌਰਾਨ ਸੁਖਬੀਰ ਬਾਦਲ ਨੇ ਕਿਸਾਨਾਂ ਨਾਲ ਗੱਲਬਾਤ ਕੀਤੀ। ਕਿਸਾਨਾਂ ਨੇ ਸਰਹੱਦ ’ਤੇ ਕੰਡਿਆਲੀ ਤਾਰ ਤੋਂ ਪਾਰ ਆਪਣੀਆਂ ਜ਼ਮੀਨਾਂ ਦਾ ਮੁੱਦਾ ਉਠਾਇਆ। ਸੁਖਬੀਰ ਬਾਦਲ ਨੇ ਇਹ ਵੀ ਵਾਅਦਾ ਕੀਤਾ ਕਿ ਸਰਕਾਰ ਬਣਨ ਤੋਂ ਬਾਅਦ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ।
ਅਕਾਲੀ ਦਲ ਦੀਆਂ ਪ੍ਰਾਪਤੀਆਂ ਗਿਣਾਉਣਗੇ
ਦੱਸ ਦੇਈਏ ਕਿ ਹਾਲ ਹੀ ਵਿੱਚ ਸੁਖਬੀਰ ਬਾਦਲ ਨੇ ਯਾਤਰਾ ਕੈਲੰਡਰ ਜਾਰੀ ਕੀਤਾ ਸੀ। ਇਹ ਯਾਤਰਾ ਅੰਮ੍ਰਿਤਸਰ ਦੇ ਅਟਾਰੀ ਤੋਂ ਸ਼ੁਰੂ ਹੋ ਕੇ 6ਵੇਂ ਦਿਨ ਤਰਨਤਾਰਨ ਵਿੱਚ ਪ੍ਰਵੇਸ਼ ਕਰੇਗੀ। ਸੁਖਬੀਰ ਬਾਦਲ ਅਕਾਲੀ ਦਲ ਸਰਕਾਰ ਦੀਆਂ ਪ੍ਰਾਪਤੀਆਂ ਦੇ ਨਾਲ-ਨਾਲ ਆਮ ਆਦਮੀ ਪਾਰਟੀ (ਆਪ) ਸਰਕਾਰ ਦੀਆਂ ਨਾਕਾਮੀਆਂ ਬਾਰੇ ਵੀ ਗੱਲ ਕਰਨਗੇ।