ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਪੈਰ ਉਤੇ ਸੱਟ ਲੱਗ ਗਈ। ਉਹ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੁੱਜੇ ਸਨ। ਇਸੇ ਦੌਰਾਨ ਉਨ੍ਹਾਂ ਨਾਲ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹ ਸਕੱਤਰੇਤ 'ਚ ਰਿਵਾਲਵਿੰਗ ਚੇਅਰ 'ਤੇ ਬੈਠੇ ਸਨ ਕਿ ਅਚਾਨਕ ਕੁਰਸੀ ਟੁੱਟ ਗਈ।
ਇਸ ਕਾਰਣ ਲੱਤ ਉਤੇ ਸੱਟ ਲੱਗ ਗਈ। ਇਸ ਤੋਂ ਬਾਅਦ ਉਨ੍ਹਾਂ ਨੂੰ ਗੁਰੂ ਰਾਮ ਦਾਸ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਦੇ ਸੱਜੇ ਪੈਰ 'ਤੇ ਪਲਸਤਰ ਕਰ ਦਿੱਤਾ, ਜਿਸ ਤੋਂ ਬਾਅਦ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ। ਡਾਕਟਰਾਂ ਨੇ ਸੁਖਬੀਰ ਬਾਦਲ ਨੂੰ ਬੈੱਡ ਰੈਸਟ ਕਰਨ ਲਈ ਕਿਹਾ ਹੈ।ਦੱਸ ਦੇਈਏ ਕਿ ਸੁਖਬੀਰ ਬਾਦਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਦੇ ਨਾਮ ਬੇਨਤੀ ਪੱਤਰ ਦੇਣ ਆਏ ਸਨ।