ਅੰਮ੍ਰਿਤਸਰ 'ਚ ਸੁਖਬੀਰ ਸਿੰਘ ਬਾਦਲ 'ਤੇ ਫਾਇਰਰਿੰਗ ਹੋਈ ਹੈ। ਜਾਣਕਾਰੀ ਮੁਤਾਬਕ ਅੰਮ੍ਰਿਤਸਰ 'ਚ ਹਰਿਮੰਦਰ ਸਾਹਿਬ ਦੇ ਪ੍ਰਵੇਸ਼ ਦੁਆਰ 'ਤੇ ਇਕ ਵਿਅਕਤੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਸੁਖਬੀਰ ਸਿੰਘ ਬਾਦਲ 'ਤੇ ਗੋਲੀਆਂ ਚਲਾ ਦਿੱਤੀਆਂ। ਦੱਸ ਦੇਈਏ ਕਿ ਸੁਖਬੀਰ ਸਿੰਘ ਬਾਦਲ ਸ਼੍ਰੀ ਦਰਬਾਰ ਸਾਹਿਬ ਦੇ ਮੁੱਖ ਦੁਆਰ 'ਤੇ ਆਪਣੀ ਸੇਵਾ ਨਿਭਾ ਰਹੇ ਸਨ|
ਹਾਲਾਂਕਿ ਮੌਕੇ 'ਤੇ ਮੌਜੂਦ ਲੋਕਾਂ ਨੇ ਉਕਤ ਵਿਅਕਤੀ ਨੂੰ ਕਾਬੂ ਕਰ ਲਿਆ। ਮੁਲਜ਼ਮ ਨੂੰ ਪੁਲਸ ਹਵਾਲੇ ਕਰ ਦਿੱਤਾ ਗਿਆ ਹੈ। ਫਿਲਹਾਲ ਸੁਖਬੀਰ ਸਿੰਘ ਬਾਦਲ ਬਿਲਕੁਲ ਠੀਕ ਹਨ। ਦੱਸ ਦੇਈਏ ਕਿ ਹਮਲਾਵਰ ਦੀ ਪਹਿਚਾਣ ਨਰਾਇਣ ਸਿੰਘ ਚੌੜਾ ਵਜੋਂ ਹੋਈ| ਹਮਲਾਵਰ ਨੂੰ ਕੱਲ੍ਹ ਵੀ ਸੁਖਬੀਰ ਬਾਦਲ ਦੇ ਆਸ-ਪਾਸ ਦੇਖਿਆ ਗਿਆ ਸੀ। ਫਿਲਹਾਲ ਪੁਲਸ ਦੋਸ਼ੀ ਨੂੰ ਫੜ ਕੇ ਆਪਣੇ ਨਾਲ ਲੈ ਗਈ ਹੈ। ਪੁਲਸ ਵੱਲੋਂ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਹਮਲੇ ਦੀ ਵੀਡੀਓ ਆਈ ਸਾਹਮਣੇ
ਨਰਾਇਣ ਸਿੰਘ ਚੌੜਾ ਨੂੰ 2013 ਵਿੱਚ ਯੂਏਪੀਏ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ। ਗੋਲੀਬਾਰੀ ਦੀ ਵੀਡੀਓ ਵੀ ਸਾਹਮਣੇ ਆਈ ਹੈ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਨਰਾਇਣ ਸਿੰਘ ਸੁਖਬੀਰ ਬਾਦਲ ਦੇ ਨੇੜੇ ਪਹੁੰਚਦੇ ਹੀ ਪਿਸਤੌਲ ਕੱਢ ਕੇ ਫਾਇਰਿੰਗ ਕਰਨ ਲੱਗਦਾ ਹੈ। ਹਾਲਾਂਕਿ ਇਸ ਦੌਰਾਨ ਸੁਖਬੀਰ ਸਿੰਘ ਬਾਦਲ ਦੀ ਸੁਰੱਖਿਆ ਲਈ ਤਾਇਨਾਤ ਕੁਝ ਸੇਵਾਦਾਰਾਂ ਦੀਹਮਲਾਵਰ 'ਤੇ ਨਜ਼ਰ ਪਈ ਤਾਂ ,ਉਸ ਨੂੰ ਤੁਰੰਤ ਹੀ ਫੜ ਲਿਆ। ਵੀਡੀਓ 'ਚ ਦੇਖਿਆ ਜਾ ਰਿਹਾ ਹੈ ਕਿ ਗੋਲੀ ਸੁਖਬੀਰ ਸਿੰਘ ਬਾਦਲ ਨੂੰ ਨਿਸ਼ਾਨਾ ਬਣਾ ਕੇ ਚਲਾਈ ਗਈ , ਪਰ ਖੁੰਝ ਗਈ ਤੇ ਗੁਰੂਦੁਆਰੇ ਦੇ ਗੇਟ 'ਤੇ ਜਾ ਲੱਗੀ।
ਜਾਣੋ ਕੀ ਕਿਹਾ ਪੁਲਿਸ ਨੇ
ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਬਾਰੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਹਮਲਾਵਰ ਨੂੰ ਫੜ ਲਿਆ ਗਿਆ ਹੈ। ਜਦੋਂ ਸੁਖਬੀਰ ਬਾਦਲ ਸੇਵਾ ਕਰਨ ਆਏ ਤਾਂ 200 ਪੁਲਿਸ ਮੁਲਾਜ਼ਮ ਤੇ ਸੀਨੀਅਰ ਅਧਿਕਾਰੀ ਨਿਯੁਕਤ ਕੀਤੇ ਗਏ ਸਨ। ਮੁਲਾਜ਼ਮ ਰਛਪਾਲ ਸਿੰਘ ਨੇ ਮੁਲਜ਼ਮ ਨੂੰ ਨੇੜੇ ਆਉਂਦਾ ਦੇਖਿਆ ਤਾਂ ਜਿਵੇਂ ਹੀ ਉਸ ਨੇ ਫਾਇਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਤਿੰਨ ਮੁਲਾਜ਼ਮਾਂ ਨੇ ਮਿਲ ਕੇ ਮੋਰਚਾ ਸੰਭਾਲ ਲਿਆ। ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ। ਕੋਸ਼ਿਸ਼ ਕੀਤੀ ਜਾਵੇਗੀ ਕਿ ਕੋਈ ਪਹਿਲੂ ਨਾ ਰਹਿ ਜਾਵੇ।
ਜਿਨ੍ਹਾਂ 3 ਮੁਲਾਜ਼ਮਾਂ ਨੇ ਬਿਹਤਰ ਕੰਮ ਕੀਤਾ , ਉਨ੍ਹਾਂ ਸਨਮਾਨਿਤ ਕਰਨ ਲਈ ਡੀਜੀਪੀ ਨੂੰ ਸਿਫ਼ਾਰਸ਼ ਕਰਨਗੇ। ਲੋਕਾਂ ਨੂੰ ਅਪੀਲ ਹੈ ਕਿ ਜੇਕਰ ਉਹਨਾਂ ਕੋਲ ਕੋਈ ਜਾਣਕਾਰੀ ਹੋਵੇ ਤਾਂ ਪੁਲਿਸ ਨਾਲ ਸਾਂਝੀ ਕਰਨ।