ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫਾ ਵਾਪਸ ਲੈਣ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਦੱਸ ਦੇਈਏ ਕਿ ਧਾਮੀ ਜਲਦ ਹੀ ਆਪਣਾ ਅਸਤੀਫ਼ਾ ਵਾਪਸ ਲੈਣਗੇ ਤੇ ਇਕ ਦੋ ਦਿਨਾਂ ਤੱਕ ਮੁੜ ਐਸ.ਜੀ.ਪੀ.ਸੀ. ਪ੍ਰਧਾਨ ਦਾ ਅਹੁਦਾ ਸੰਭਾਲਣਗੇ।
ਮਨਾਉਣ ਲਈ ਰਿਹਾਇਸ਼ ਤੇ ਪੁੱਜੇ ਸਨ ਸੁਖਬੀਰ ਬਾਦਲ
ਇਸ ਤੋਂ ਪਹਿਲਾਂ ਅੱਜ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਬਾਦਲ ਉਨ੍ਹਾਂ ਨੂੰ ਮਨਾਉਣ ਲਈ ਉਨ੍ਹਾਂ ਦੀ ਰਿਹਾਇਸ਼ ਹੁਸ਼ਿਆਰਪੁਰ ਵਿਖੇ ਪੁੱਜੇ ਸਨ ਤੇ ਮਨਾਉਣ ਦੀਆਂ ਕੋਸ਼ਿਸ਼ਾਂ ਤੇਜ਼ ਹੋ ਗਈਆਂ ਸਨ। ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵੀ ਮੌਕੇ ‘ਤੇ ਮੌਜੂਦ ਸਨ।
ਪਿਛਲੇ ਮਹੀਨੇ ਦਿੱਤਾ ਸੀ ਅਸਤੀਫਾ
ਇਸ ਦੌਰਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੇਰੇ ਮਨ ਵਿਚ ਜੋ ਵੀ ਦੁਬਿਧਾ ਸੀ ਉਹ ਸੁਖਬੀਰ ਬਾਦਲ ਨਾਲ ਮਿਲ ਕੇ ਦੂਰ ਹੋ ਗਈ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਿਛਲੇ ਮਹੀਨੇ ਅਚਾਨਕ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।ਉਨ੍ਹਾਂ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਅਤੇ ਸਿੰਘ ਸਾਹਿਬਾਨ ਵੱਲੋਂ ਮੇਰੇ ਨਾਲ ਮੁਲਾਕਾਤ ਕਰ ਕੇ ਕਿਹਾ ਗਿਆ ਸੀ ਤੁਸੀਂ ਮੁੜ ਆਪਣੀ ਸੇਵਾ ਨੂੰ ਸੰਭਾਲੋ। ਮੈਂ ਪੰਥ ਦੇ ਹੁਕਮ ਨੂੰ ਮੰਨਦਾ ਹੋਇਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦਾ ਅਹੁਦਾ ਜਲਦੀ ਹੀ ਸੰਭਾਲ ਲਵਾਂਗਾ।