ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਸਤੀਫਾ (Sukhbir Badal resigns) ਦੇ ਦਿੱਤਾ ਗਿਆ ਹੈ। ਉਨ੍ਹਾਂ ਨੇ ਪਾਰਟੀ ਪ੍ਰਧਾਨ ਵਜੋਂ ਆਪਣਾ ਅਹੁਦਾ ਛੱਡ ਦਿੱਤਾ ਹੈ। ਦੱਸ ਦਈਏ ਕਿ ਅਕਾਲ ਤਖਤ ਸਾਹਿਬ ਵੱਲੋਂ ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਹੋਇਆ ਹੈ। ਉਨ੍ਹਾਂ ਨੇ ਆਪਣਾ ਅਸਤੀਫਾ ਵਰਕਿੰਗ ਕੈਮਤੀ ਨੂੰ ਸੌਂਪਿਆ ਹੈ |
ਇਸ ਅਸਤੀਫੇ ਸਬੰਧੀ ਜਾਣਕਾਰੀ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਆਪਣੇ ਸੋਸ਼ਲ ਮੀਡੀਆ ਉੱਤੇ ਪੋਸਟ ਕਰਕੇ ਦਿੱਤੀ ਹੈ।
ਸੁਖਬੀਰ ਬਾਦਲ ਨੂੰ ਤਨੜਖਾਹੀਆ ਐਲਾਨਿਆ ਹੋਇਐ
ਸ੍ਰੀ ਅਕਾਲ ਤਖ਼ਤ ਸਾਹਿਬ ਨੇ 30 ਅਗਸਤ 2024 ਨੂੰ ਸੁਖਬੀਰ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੱਤਾ ਸੀ। ਸੁਖਬੀਰ ਬਾਦਲ ਦੇ ਵਿਰੋਧੀ ਧੜੇ ਦੇ ਆਗੂਆਂ ਨੇ 2007 ਤੋਂ 2017 ਦਰਮਿਆਨ ਅਕਾਲੀ-ਭਾਜਪਾ ਗੱਠਜੋੜ ਸਰਕਾਰ ਦੌਰਾਨ ਲਏ ਗਏ ਕੁਝ ਧਾਰਮਿਕ ਫੈਸਲਿਆਂ 'ਤੇ ਸਵਾਲ ਉਠਾਏ ਸਨ। ਫਿਲਹਾਲ ਸੁਖਬੀਰ ਬਾਦਲ ਦੀ ਸਜ਼ਾ ਉਤੇ ਫੈਸਲਾ ਹੋਵੇਗਾ।
ਤਨਖਾਹੀਆ ਕਦੋਂ ਘੋਸ਼ਿਤ ਕੀਤਾ ਜਾਂਦਾ ਹੈ?
ਸਿੱਖ ਸੰਪਰਦਾਵਾਂ ਅਨੁਸਾਰ ਜੇਕਰ ਕੋਈ ਸਿੱਖ ਧਾਰਮਿਕ ਤੌਰ 'ਤੇ ਕੋਈ ਗਲਤ ਕੰਮ ਕਰਦਾ ਹੈ ਤਾਂ ਉਸ ਨੂੰ ਤਨਖਾਹੀਆ ਕਰਾਰ ਦਿੱਤਾ ਜਾਂਦਾ ਹੈ। ਇਹ ਫੈਸਲਾ ਸਿੱਖਾਂ ਦੇ ਸਰਵਉੱਚ ਤਖਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲਿਆ ਜਾਂਦਾ ਹੈ। ਇਸ ਤੋਂ ਬਾਅਦ ਸਬੰਧਤ ਵਿਅਕਤੀ ਸਿੱਖ ਸੰਗਤ ਦੇ ਸਾਹਮਣੇ ਪੇਸ਼ ਹੋ ਕੇ ਆਪਣੀ ਗਲਤੀ ਦੀ ਮੁਆਫੀ ਮੰਗ ਸਕਦਾ ਹੈ। ਇਸ ਤੋਂ ਇਲਾਵਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਉਸ ਦੇ ਜੁਰਮ ਦੀ ਸਮੀਖਿਆ ਕੀਤੀ ਜਾਂਦੀ ਹੈ। ਫਿਰ ਉਸ ਅਨੁਸਾਰ ਸਜ਼ਾ ਦਾ ਫੈਸਲਾ ਕੀਤਾ ਜਾਂਦਾ ਹੈ।
ਸੁਖਬੀਰ ਬਾਦਲ ਦੀਆਂ ਚਾਰ ਗਲਤੀਆਂ
1. ਡੇਰਾ ਸੱਚਾ ਸੌਦਾ ਖਿਲਾਫ ਸ਼ਿਕਾਇਤ ਵਾਪਸ ਲੈ ਲਈ ਗਈ
2. ਸੁਖਬੀਰ ਬਾਦਲ ਨੇ ਡੇਰਾ ਮੁਖੀ ਨੂੰ ਮੁਆਫੀ ਦਿਵਾਈ ਸੀ
3. ਬੇਅਦਬੀ ਦੀਆਂ ਘਟਨਾਵਾਂ ਦੀ ਸਹੀ ਢੰਗ ਨਾਲ ਜਾਂਚ ਨਹੀਂ ਕੀਤੀ ਗਈ
4. ਝੂਠੇ ਕੇਸਾਂ ਵਿੱਚ ਮਾਰੇ ਸਿੱਖਾਂ ਨੂੰ ਇਨਸਾਫ਼ ਨਹੀਂ ਦੇ ਸਕੇ