ਸੁਖਬੀਰ ਬਾਦਲ ਨੇ ਪਾਰਟੀ 'ਚ ਕੀਤੀਆਂ ਅਹਿਮ ਨਿਯੁਕਤੀਆਂ, ਚਰਨਜੀਤ ਬਰਾੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

latest news, updated news, sukhbir badal, charanjit brar, akali dal, shiromani akali dal, news, updated, news, updates,khabristan network

ਸੁਖਬੀਰ ਬਾਦਲ ਨੇ ਪਾਰਟੀ 'ਚ ਕੀਤੀਆਂ ਅਹਿਮ ਨਿਯੁਕਤੀਆਂ, ਚਰਨਜੀਤ ਬਰਾੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਖਬਰਿਸਤਾਨ ਨੈੱਟਵਰਕ, ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਢਾਂਚੇ ਵਿੱਚ ਅਹਿਮ ਨਿਯੁਕਤੀਆਂ ਕਰਦੇ ਹੋਏ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਹਨ। ਅੱਜ ਜਾਰੀ ਸੂਚੀ ਅਨੁਸਾਰ ਚਰਨਜੀਤ ਸਿੰਘ ਬਰਾੜ ਨੂੰ ਉਨ੍ਹਾਂ ਦਾ ਸਿਆਸੀ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਹ ਪਾਰਟੀ ਪ੍ਰਧਾਨ ਦੇ ਦਫ਼ਤਰੀ ਕੰਮਕਾਜ ਦੇ ਨਾਲ ਬੁਲਾਰੇ ਅਤੇ ਮੀਡੀਆ ਕੋਆਰਡੀਨੇਟਰ ਵੀ ਹੋਣਗੇ।

ਇਸੇ ਤਰ੍ਹਾਂ ਪਰਮਬੰਸ ਸਿੰਘ ਰੋਮਾਣਾ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦਾ ਜਨਰਲ ਸਕੱਤਰ ਅਤੇ ਪਾਰਟੀ ਦਾ ਸੋਸ਼ਲ ਮੀਡੀਆ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਗੁਰਪ੍ਰੀਤ ਸਿੰਘ ਰਘੂਖਾਨਣ ਨੂੰ ਐਸ.ਓ.ਆਈ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਅਰਸ਼ਦੀਪ ਸਿੰਘ ਕਲੇਰ ਐਡਵੋਕੇਟ ਨੂੰ ਪਾਰਟੀ ਦੇ ਕਾਨੂੰਨੀ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਨਛੱਤਰ ਸਿੰਘ ਗਿੱਲ ਨੂੰ ਮੁੜ ਪਾਰਟੀ ਦਾ ਆਈ.ਟੀ. ਨਿਯੁਕਤ ਕੀਤਾ ਗਿਆ ਸੀ। ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਖਬਰਿਸਤਾਨ ਪੰਜਾਬੀ ਨਾਲ ਜੁੜਨ ਲਈ ਕਲਿੱਕ ਕਰੋ

Jan 23 2023 3:29PM
latest news, updated news, sukhbir badal, charanjit brar, akali dal, shiromani akali dal, news, updated, news, updates,khabristan network
Source:

ਨਵੀਂ ਤਾਜੀ

ਸਿਆਸੀ