ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਮੌਕੇ ਸੁਖਬੀਰ ਬਾਦਲ ਦੇ ਬਿਆਨ ਤੋਂ ਬਾਅਦ ਸੁਖਦੇਵ ਢੀਂਡਸਾ ਮੁੜ ਪਾਰਟੀ 'ਚ ਸ਼ਾਮਲ ਹੋ ਸਕਦੇ ਹਨ। ਸੁਖਬੀਰ ਬਾਦਲ ਨੇ ਕਿਹਾ ਸੀ ਕਿ ਜੇਕਰ ਪੰਜਾਬ ਨੂੰ ਬਚਾਉਣਾ ਹੈ ਤਾਂ ਸਾਨੂੰ ਇੱਕ ਝੰਡੇ ਹੇਠ ਆਉਣਾ ਪਵੇਗਾ। ਸੁਖਦੇਵ ਢੀਂਡਸਾ ਨੇ ਆਪਣੇ ਬਿਆਨ ਨੂੰ ਹਾਂ ਪਾਜ਼ਿਟਿਵ ਸੰਕੇਤ ਦਿੰਦਿਆਂ ਕਿਹਾ ਕਿ ਇਸ 'ਤੇ ਵਿਚਾਰ ਕੀਤਾ ਜਾ ਸਕਦਾ ਹੈ।
ਅਕਾਲੀ ਦਲ ਖੁਸ਼
ਸੁਖਦੇਵ ਢੀਂਡਸਾ ਵੱਲੋਂ ਮਿਲੇ ਪਾਜ਼ਿਟਿਵ ਸੰਕੇਤਾਂ ਤੋਂ ਅਕਾਲੀ ਦਲ ਖੁਸ਼ ਹੈ। ਅਕਾਲੀ ਦਲ ਦੇ ਬੁਲਾਰੇ ਅਰਸ਼ਦੀਪ ਕਲੇਰ ਨੇ ਕਿਹਾ ਕਿ ਢੀਂਡਸਾ ਦਾ ਪਾਰਟੀ ਵਿੱਚ ਹਮੇਸ਼ਾ ਹੀ ਸਤਿਕਾਰ ਰਿਹਾ ਹੈ। ਪਿਛਲੇ ਸਮੇਂ ਵਿੱਚ ਭਾਵੇਂ ਕੁਝ ਦੂਰੀ ਰਹੀ ਪਰ ਪਰਿਵਾਰਕ ਰਿਸ਼ਤਿਆਂ ਵਿੱਚ ਬਾਦਲ ਪਰਿਵਾਰ ਦਾ ਹਮੇਸ਼ਾ ਉਹਨਾਂ ਪ੍ਰਤੀ ਸਤਿਕਾਰ ਰਿਹਾ ਹੈ। ਸੁਖਬੀਰ ਬਾਦਲ ਢੀਂਡਸਾ ਨਾਲ ਗੱਲਬਾਤ ਕਰਦੇ ਰਹਿੰਦੇ ਹਨ।
ਬੇਅਦਬੀ ਤੋਂ ਬਾਅਦ ਪਾਰਟੀ 'ਚ ਪੈ ਗਈ ਸੀ ਫੁੱਟ
ਬੇਅਦਬੀ ਤੇ ਬਹਿਬਲ ਕਲਾਂ ਗੋਲੀ ਕਾਂਡ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵਿੱਚ ਫੁੱਟ ਪੈ ਗਈ ਸੀ। ਨਜ਼ਰਅੰਦਾਜ਼ ਕੀਤੇ ਜਾਣ ਕਾਰਨ ਸਾਲ 2019 ਵਿੱਚ ਪਹਿਲਾਂ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਫਿਰ ਸੁਖਦੇਵ ਢੀਂਡਸਾ ਨੇ ਵੀ ਅਸਤੀਫਾ ਦੇ ਦਿੱਤਾ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਰਾਜ ਸਭਾ ਦੀ ਮੈਂਬਰਸ਼ਿਪ ਛੱਡ ਕੇ ਨਵੀਂ ਪਾਰਟੀ ਬਣਾ ਲਈ ਹੈ।