ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਹੋਈ। ਇਸ ਮਾਮਲੇ ਦੀ ਸੁਣਵਾਈ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਇਸ ਮਾਮਲੇ ਦੀ ਸਟੇਟਸ ਰਿਪੋਰਟ ਮੰਗੀ ਹੈ।
ਜਲਾਲਾਬਾਦ ਅਦਾਲਤ ਨੇ ਰਿਮਾਂਡ ਵਧਾਇਆ ਸੀ
14 ਅਕਤੂਬਰ ਨੂੰ ਹੋਈ ਸੁਣਵਾਈ ਦੌਰਾਨ ਜਲਾਲਾਬਾਦ ਅਦਾਲਤ ਨੇ ਸੁਖਪਾਲ ਖਹਿਰਾ ਦਾ ਰਿਮਾਂਡ ਦੋ ਦਿਨ ਹੋਰ ਵਧਾ ਦਿੱਤਾ ਸੀ। ਸਰਕਾਰ ਅਤੇ ਖਹਿਰਾ ਦੇ ਵਕੀਲ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਖਹਿਰਾ ਨੂੰ ਦੋ ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਗਿਆ ਸੀ। ਸਰਕਾਰੀ ਵਕੀਲ ਨੇ ਅਦਾਲਤ ਨੂੰ ਦੱਸਿਆ ਸੀ ਕਿ ਖਹਿਰਾ ਨੇ ਡਰੱਗ ਮਨੀ ਤੋਂ ਕਾਫੀ ਜਾਇਦਾਦ ਬਣਾਈ ਹੈ। ਉਹ ਜਾਂਚ ਵਿੱਚ ਸਹਿਯੋਗ ਨਹੀਂ ਕਰ ਰਿਹਾ।
8 ਸਾਲ ਪੁਰਾਣੇ ਮਾਮਲੇ 'ਚ ਗ੍ਰਿਫਤਾਰੀ
ਦੱਸ ਦੇਈਏ ਕਿ ਸੁਖਪਾਲ ਖਹਿਰਾ ਨੂੰ ਪੰਜਾਬ ਪੁਲਸ ਨੇ 28 ਸਤੰਬਰ ਨੂੰ ਸਵੇਰੇ ਉਨ੍ਹਾਂ ਦੇ ਚੰਡੀਗੜ੍ਹ ਸਥਿਤ ਘਰ ਤੋਂ ਗ੍ਰਿਫਤਾਰ ਕੀਤਾ ਸੀ। ਪੰਜਾਬ ਪੁਲਸ ਦੀ ਟੀਮ ਨੇ ਪਹਿਲਾਂ ਖਹਿਰਾ ਦੇ ਘਰ ਛਾਪਾ ਮਾਰਿਆ ਅਤੇ ਫਿਰ ਉਸ ਨੂੰ ਗ੍ਰਿਫਤਾਰ ਕਰ ਲਿਆ। ਖਹਿਰਾ ਨੂੰ 2015 ਦੇ ਡਰੱਗਜ਼ ਮਾਮਲੇ 'ਚ ਗ੍ਰਿਫਤਾਰ ਕੀਤਾ ਗਿਆ।