ਸੁਖਪਾਲ ਖਹਿਰਾ ਨੂੰ ਅਦਾਲਤ ਨੇ ਭੇਜਿਆ 14 ਦਿਨਾਂ ਦੀ ਨਿਆਂਇਕ ਹਿਰਾਸਤ 'ਚ
ਕਪੂਰਥਲਾ ਦੇ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਜ਼ਿਲ੍ਹਾ ਅਦਾਲਤ ਨੇ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਸਿਵਲ ਹਸਪਤਾਲ ਵਿੱਚ ਮੈਡੀਕਲ ਤੋਂ ਪਹਿਲਾਂ ਖਹਿਰਾ ਨੇ ਕਿਹਾ ਕਿ ਉਹ ਜੇਲ੍ਹ ਤੋਂ ਬਾਹਰ ਆ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਾਰੇ ਸ਼ਾਂਤ ਹੋ ਕੇ ਗੱਲ ਕਰਨਗੇ। ਹੁਣ ਕੁਝ ਵੀ ਕਿਹਾ ਤਾਂ ਭਗਵੰਤ ਮਾਨ ਆਪਣਾ ਗੁੱਸਾ ਇਹਨਾਂ ਪੁਲਿਸ ਅਫਸਰਾਂ 'ਤੇ ਕੱਢੇਗਾ।
ਸੁਭਾਨਪੁਰ ਥਾਣੇ ਵਿੱਚ ਦਰਜ ਧਾਰਾ 195-ਏ ਅਤੇ 506 ਆਈਪੀਸੀ ਤਹਿਤ ਮਾਮਲਿਆਂ 'ਚ ਅਦਾਲਤ ਨੇ ਵੀਰਵਾਰ (4 ਜਨਵਰੀ) ਸ਼ਾਮ ਨੂੰ ਇੱਕ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਸੀ। ਫਿਲਹਾਲ ਪੁਲਿਸ ਸਿਵਲ ਹਸਪਤਾਲ 'ਚ ਉਸ ਦਾ ਮੈਡੀਕਲ ਕਰਵਾਉਣ ਤੋਂ ਬਾਅਦ ਕਪੂਰਥਲਾ ਅਦਾਲਤ 'ਚ ਪਹੁੰਚੀ ਸੀ।
ਹਾਈਕੋਰਟ ਤੋਂ ਮਿਲੀ ਰਾਹਤ, FIR ਦਰਜ
ਦੱਸ ਦਈਏ ਕਿ ਜਲਾਲਾਬਾਦ 'ਚ ਨਸ਼ੇ ਦੇ ਮਾਮਲੇ 'ਚ 90 ਦਿਨਾਂ ਤੋਂ ਨਾਭਾ ਜੇਲ 'ਚ ਬੰਦ ਸੁਖਪਾਲ ਖਹਿਰਾ ਦੀਆਂ ਮੁਸ਼ਕਿਲਾਂ ਖਤਮ ਹੋਣ ਦੇ ਨਾਮ ਨਹੀਂ ਲੈ ਰਹੀਆਂ। ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਜਿਵੇਂ ਹੀ ਉਹ ਜੇਲ ਤੋਂ ਬਾਹਰ ਆਏ ਤਾਂ ਉਨ੍ਹਾ ਨੂੰ ਦਰਜ ਇਕ ਹੋਰ ਮਾਮਲੇ 'ਚ ਗ੍ਰਿਫਤਾਰ ਕਰ ਲਿਆ ਗਿਆ।
ਕਪੂਰਥਲਾ ਪੁਲਿਸ ਨੇ ਉਨ੍ਹਾ ਨੂੰ ਸ਼ਾਮ ਵੇਲੇ ਨਿਊ ਜੁਡੀਸ਼ੀਅਲ ਕੰਪਲੈਕਸ ਵਿਖੇ ਵਧੀਕ ਸੈਸ਼ਨ ਜੱਜ ਸੀਨੀਅਰ ਡਵੀਜ਼ਨ ਸੁਪ੍ਰੀਤ ਕੌਰ ਦੀ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਮਗਰੋਂ ਅਦਾਲਤ ਨੇ ਖਹਿਰਾ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ। ਸ਼ੁੱਕਰਵਾਰ ਦੁਪਹਿਰ ਬਾਅਦ ਖਹਿਰਾ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ।
'Sukhpal Khaira','Kapurthala','Hihcourt','Nabha Jail','NDPS Act','Hindi News'