ਕਾਂਗਰਸੀ ਵਿਧਾਇਕਾਂ ਸੁਖਪਾਲ ਖਹਿਰਾ ਅਤੇ ਸੁਖਵਿੰਦਰ ਕੋਟਲੀ ਨੇ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਅੱਜ ਜਲੰਧਰ ਵਿਚ ਪ੍ਰੈੱਸਕਾਨਫਰੰਸ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਸੱਤਾ ਵਿੱਚ ਆਏ ਦੋ ਸਾਲ ਹੋ ਗਏ ਹਨ, ਸਰਕਾਰ ਨੂੰ ਹੁਣ ਤੱਕ ਮਾਈਨਿੰਗ ਤੋਂ 250 ਤੋਂ 350 ਕਰੋੜ ਰੁਪਏ ਦੀ ਕਮਾਈ ਹੋਈ ਹੈ।
ਕਿੱਥੇ ਗਏ 19 ਹਜ਼ਾਰ ਕਰੋੜ ਰੁਪਏ?
ਸੁਖਪਾਲ ਖਹਿਰਾ ਨੇ ਦੋਸ਼ ਲਾਇਆ ਹੈ ਕਿ ਪੰਜਾਬ ਸਰਕਾਰ ਦੱਸੇ ਕਿ 19,700 ਕਰੋੜ ਰੁਪਏ ਕਿੱਥੇ ਗਏ ਹਨ। ਪੰਜਾਬ ਵਿੱਚ ਗੈਰ-ਕਾਨੂੰਨੀ ਮਾਈਨਿੰਗ ਦਾ ਧੰਦਾ ਅਜੇ ਵੀ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ। ਆਪ ਵਿਧਾਇਕ ਗੈਰ-ਕਾਨੂੰਨੀ ਮਾਈਨਿੰਗ ਨੂੰ ਲੈ ਕੇ ਮੰਤਰੀਆਂ ਤੋਂ ਹਿੱਸਾ ਲੈ ਰਹੇ ਹਨ, ਜਿਸ ਕਾਰਨ ਉਸ ਇਲਾਕੇ ਵਿਚ ਢਾਬੇ ਤੱਕ ਖਤਮ ਹੋ ਚੁੱਕੇ ਹਨ।
ਪੰਜਾਬ ਸਰਕਾਰ ਨੇ ਕਿਹਾ ਸੀ ਕਿ ਉਹ 5.5 ਵਰਗ ਫੁੱਟ ਦੇ ਹਿਸਾਬ ਨਾਲ ਰੇਤਾ ਮੁਹੱਈਆ ਕਰਵਾਏਗੀ ਪਰ ਅੱਜ-ਕੱਲ੍ਹ ਟਿੱਪਰ 50 ਹਜ਼ਾਰ ਰੁਪਏ ਤੋਂ ਵੱਧ ਵਿੱਚ ਮਿਲਦੇ ਹਨ। ਪੰਜਾਬ ਸਰਕਾਰ ਨੂੰ ਮਾਈਨਿੰਗ ਤੋਂ 2 ਫੀਸਦੀ ਪੈਸਾ ਮਿਲ ਰਿਹਾ ਹੈ।
ਵਿਧਾਨ ਸਭਾ ਵਿੱਚ ਬੋਲਣ ਨਹੀਂ ਦਿੱਤਾ ਜਾਂਦਾ
ਸਰਕਾਰ ਨੇ ਕਿਸੇ ਨੂੰ ਵੀ ਵਿਧਾਨ ਸਭਾ ਵਿੱਚ ਬੋਲਣ ਨਹੀਂ ਦਿੱਤਾ। ਵਿਧਾਨ ਸਭਾ 'ਚ ਉਹ ਸ਼ੁਭਕਰਨ ਦੀ ਮੌਤ, ਅਧਿਆਪਕਾਂ ਦੀ ਭਰਤੀ, ਕਿਸਾਨਾਂ ਦੇ ਮੁੱਦੇ ਅਤੇ ਹੋਰ ਮੁੱਦਿਆਂ 'ਤੇ ਗੱਲ ਕਰਨਾ ਚਾਹੁੰਦੇ ਸਨ ਪਰ ਉਨ੍ਹਾਂ ਨੂੰ ਬੋਲਣ ਨਹੀਂ ਦਿੱਤਾ ਗਿਆ।