ਖਬਰਿਸਤਾਨ ਨੈੱਟਵਰਕ - ਦੇਸ਼ ਵਿੱਚ ਗਰਮੀ ਦਾ ਪ੍ਰਕੋਪ ਲਗਾਤਾਰ ਵਧ ਰਿਹਾ ਹੈ। ਇਸ ਨੂੰ ਦੇਖਦੇ ਹੋਏ ਸਕੂਲੀ ਬੱਚਿਆਂ ਲਈ ਇੱਕ ਖੁਸ਼ਖਬਰੀ ਹੈ। ਝਾਰਖੰਡ ਦੇ ਬੱਚਿਆਂ ਲਈ ਗਰਮੀਆਂ ਦੀਆਂ ਛੁੱਟੀਆਂ ਦਾ ਕੈਲੰਡਰ ਆ ਗਿਆ ਹੈ। ਇਸ ਵਾਰ, ਝਾਰਖੰਡ ਦੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ 22 ਮਈ ਤੋਂ ਸ਼ੁਰੂ ਹੋਣਗੀਆਂ ਅਤੇ 4 ਜੂਨ ਤੱਕ ਰਹਿਣਗੀਆਂ। ਦੱਸ ਦੇਈਏ ਕਿ ਪਹਿਲਾਂ ਇਹ ਛੁੱਟੀਆਂ ਸਿਰਫ਼ 2 ਜੂਨ ਤੱਕ ਸਨ ਪਰ ਅੱਤ ਦੀ ਗਰਮੀ ਦੇ ਮੱਦੇਨਜ਼ਰ ਛੁੱਟੀਆਂ ਨੂੰ ਦੋ ਦਿਨ ਹੋਰ ਵਧਾ ਦਿੱਤਾ ਗਿਆ ਹੈ।
ਪੰਜਾਬ ਵਿਚ ਵੀ ਅੱਤ ਦੀ ਗਰਮੀ
ਪੰਜਾਬ ਵਿਚ ਗਰਮੀ ਆਪਣੇ ਤੇਵਰ ਦਿਖਾ ਰਹੀ ਹੈ ਤੇ ਲੋਕਾਂ ਦੇ ਪਸੀਨੇ ਛੁਡਾ ਰਹੀ ਹੈ। ਇਸ ਪੈ ਰਹੀ ਅੱਤ ਦੀ ਗਰਮੀ ਤੋਂ ਲੋਕਾਂ ਨੂੰ ਕੁਝ ਰਾਹਤ ਮਿਲਣ ਵਾਲੀ ਹੈ, ਕਿਉਂਕਿ ਮੌਸਮ ਵਿਭਾਗ ਵਲੋਂ ਅੱਜ ਅਤੇ ਕੱਲ ਲਈ 18 ਤੇ 19 ਅਪ੍ਰੈਲ ਦੋ ਦਿਨ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਬੁੱਧਵਾਰ ਰਾਤ ਨੂੰ ਵੀ ਮੀਂਹ ਤੋਂ ਬਾਅਦ ਟੈਂਪਰੇਚਰ ਵਿੱਚ ਥੋੜ੍ਹੀ ਗਿਰਾਵਟ ਆਉਣ ਨਾਲ ਪੰਜਾਬ ਦੇ ਲੋਕਾਂ ਨੂੰ ਗਰਮੀ ਤੋਂ ਨਿਜਾਤ ਮਿਲੀ ਸੀ ਪਰ ਦਿਨ ਚੜਦਿਆਂ ਹੀ ਤੇਜ਼ ਧੁੱਪ ਨਾਲ ਲੋਕ ਗਰਮੀ ਤੋਂ ਹਾਲੋਂ ਬੇਹਾਲ ਹੋ ਰਹੇ ਹਨ।
ਤੂਫਾਨ ਤੇ ਮੀਂਹ ਨੂੰ ਲੈ ਕੇ ਅਲਰਟ ਜਾਰੀ
ਮੌਸਮ ਵਿਭਾਗ ਨੇ ਅੱਜ ਪੰਜਾਬ ਵਿੱਚ ਮੀਂਹ ਅਤੇ ਤੂਫ਼ਾਨ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ, ਸ਼ਨੀਵਾਰ ਨੂੰ ਵੀ ਪੰਜਾਬ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦਾ ਬਠਿੰਡਾ ਜ਼ਿਲਾ ਸਭ ਤੋਂ ਵੱਧ ਗਰਮ ਦੱਸਿਆ ਜਾ ਰਿਹਾ ਹੈ, ਜਿਥੇ ਤਾਪਮਾਨ 40.9 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ, ਜੋ ਕਿ ਆਮ ਨਾਲੋਂ 2.4 ਡਿਗਰੀ ਵੱਧ ਹੈ।