ਪੰਜਾਬ ਵਿੱਚ ਪਿਛਲੇ ਦੋ ਦਿਨਾਂ ਤੋਂ ਪਈ ਧੁੰਦ ਤੋਂ ਕੁਝ ਰਾਹਤ ਮਿਲੀ ਹੈ ਤੇ ਧੁੱਪ ਵੀ ਨਿਕਲ ਰਹੀ ਹੈ। ਪੰਜਾਬ 'ਚ ਧੁੱਪ ਕਾਰਨ ਧੁੰਦ ਤੋਂ ਰਾਹਤ ਮਿਲੀ ਹੈ ਤੇ ਤਾਪਮਾਨ 'ਚ ਵਾਧਾ ਹੋਇਆ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਧੁੰਦ ਪੈਣ ਦੇ ਆਸਾਰ ਹਨ, ਜਿਸ ਕਾਰਨ ਠੰਡ ਮੁੜ ਵਧ ਸਕਦੀ ਹੈ। ਦੂਜੇ ਪਾਸੇ ਹਿਮਾਚਲ 'ਚ ਲਗਾਤਾਰ ਬਰਫਬਾਰੀ ਸ਼ੁਰੂ ਹੋ ਗਈ ਹੈ।
ਇਨ੍ਹਾਂ ਜ਼ਿਲ੍ਹਿਆਂ ਵਿੱਚ ਧੁੰਦ ਪੈਣ ਦੀ ਸੰਭਾਵਨਾ
ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ ਸਮੇਤ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਧੁੰਦ ਪੈਣ ਦੀ ਸੰਭਾਵਨਾ ਹੈ। ਮਲੇਰਕੋਟਲਾ ਸਮੇਤ ਚੰਡੀਗੜ੍ਹ ਵਿੱਚ ਅੱਜ ਸਵੇਰੇ ਧੁੰਦ ਛਾਏ ਰਹਿਣ ਦੀ ਸੰਭਾਵਨਾ ਹੈ।
ਪੰਜਾਬ ਵਿੱਚ ਪਿਛਲੇ ਦਿਨ ਦੀ ਧੁੱਪ ਦਾ ਅਸਰ ਦੇਖਣ ਨੂੰ ਮਿਲਿਆ। ਪੰਜਾਬ ਦਾ ਔਸਤ ਤਾਪਮਾਨ 2.5 ਡਿਗਰੀ, ਹਰਿਆਣਾ ਦਾ 3 ਡਿਗਰੀ ਅਤੇ ਚੰਡੀਗੜ੍ਹ ਦਾ 1 ਡਿਗਰੀ ਵਧਿਆ ਹੈ। ਹੁਣ ਪੰਜਾਬ ਅਤੇ ਹਰਿਆਣਾ ਦੇ ਲੋਕਾਂ ਨੂੰ ਸੁੱਕੀ ਠੰਡ ਤੋਂ ਰਾਹਤ ਮਿਲਣ ਦੀ ਉਮੀਦ ਹੈ। ਦੋ ਮਹੀਨਿਆਂ ਦੇ ਸੋਕੇ ਤੋਂ ਵੀ ਰਾਹਤ ਮਿਲੇਗੀ।
ਫਰਵਰੀ ਵਿਚ ਪੱਛਮੀ ਗੜਬੜੀ ਹੋ ਰਹੀ ਸਰਗਰਮ
ਦੱਸਿਆ ਜਾ ਰਿਹਾ ਹੈ ਕਿ 2 ਫਰਵਰੀ ਤੋਂ ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ 'ਚ ਪੱਛਮੀ ਗੜਬੜੀ ਵੀ ਸਰਗਰਮ ਹੋ ਰਹੀ ਹੈ। ਅਨੁਮਾਨ ਹੈ ਕਿ 2 ਫਰਵਰੀ ਅਤੇ ਉਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ 'ਚ ਬਾਰਿਸ਼ ਹੋ ਸਕਦੀ ਹੈ। ਪੰਜਾਬ 'ਚ ਸੀਤ ਲਹਿਰ ਅਤੇ ਠੰਡੀਆਂ ਹਵਾਵਾਂ ਜਾਰੀ ਰਹਿਣਗੀਆਂ। ਕੁਝ ਇਲਾਕਿਆਂ 'ਚ ਧੁੰਦ ਪੈਣ ਦੀ ਸੰਭਾਵਨਾ ਹੈ।