ਡਰੱਗ ਰੈਕੇਟ ਮਾਮਲੇ 'ਚ ਬਰਖਾਸਤ ਸਾਬਕਾ AIG ਰਾਜਜੀਤ ਹੁੰਦਲ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਡਰੱਗ ਮਾਮਲੇ 'ਚ ਉਨ੍ਹਾਂ ਦੀ ਤਰਫੋਂ ਦਾਇਰ ਅਗਾਊਂ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ਹੈ। ਸੁਪਰੀਮ ਕੋਰਟ ਨੇ ਰਾਜਜੀਤ ਨੂੰ ਰੋਜ਼ਾਨਾ ਆਈ ਓ ਸਾਹਮਣੇ ਪੇਸ਼ ਹੋਣ ਦਾ ਹੁਕਮ ਦਿੱਤਾ ਹੈ।
ਹਾਈਕੋਰਟ ਨੇ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ
ਇਸ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਅਗਸਤ ਵਿੱਚ ਰਾਜਜੀਤ ਸਿੰਘ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਵੀ ਨੋਟਿਸ ਜਾਰੀ ਕੀਤਾ ਹੈ। ਰਾਜਜੀਤ ਵੱਲੋਂ ਕਪਿਲ ਸਿੱਬਲ ਅਤੇ ਪੰਜਾਬ ਸਰਕਾਰ ਵੱਲੋਂ ਅਭਿਸ਼ੇਕ ਮਨੂ ਸਿੰਘਵੀ ਅਦਾਲਤ ਵਿੱਚ ਪੇਸ਼ ਹੋਏ।
ਰਾਜਜੀਤ ਸਿੰਘ ਪਿਛਲੇ ਕਈ ਮਹੀਨਿਆਂ ਤੋਂ ਫਰਾਰ
ਦੱਸ ਦੇਈਏ ਕਿ ਬਰਖਾਸਤ ਏਆਈਜੀ ਰਾਜਜੀਤ ਸਿੰਘ ਹੁੰਦਲ ਪਿਛਲੇ ਕਈ ਮਹੀਨਿਆਂ ਤੋਂ ਫਰਾਰ ਹਨ। ਮੁਹਾਲੀ ਦੀ ਵਿਸ਼ੇਸ਼ ਅਦਾਲਤ ਨੇ ਵੀ ਰਾਜਜੀਤ ਸਿੰਘ ਨੂੰ ਭਗੌੜਾ ਕਰਾਰ ਦਿੱਤਾ ਹੈ। ਉਸ ਦੇ ਖਿਲਾਫ ਲੁੱਕਆਊਟ ਨੋਟਿਸ ਵੀ ਜਾਰੀ ਕੀਤਾ ਗਿਆ ਸੀ।