ਖਬਰਿਸਤਾਨ ਨੈੱਟਵਰਕ ਜਲੰਧਰ : ਸੁਪਰੀਮ ਕੋਰਟ 'ਚ ਅੱਜ ਐੱਸ.ਵਾਈ.ਐੱਲ ਮੁੱਦੇ 'ਤੇ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਇਸ ਸੁਣਵਾਈ ਦੌਰਾਨ ਸਖ਼ਤ ਟਿੱਪਣੀਆਂ ਕਰਦੇ ਹੋਏ ਕਿਹਾ ਕਿ ਸਾਨੂੰ ਹੁਕਮ ਦੇਣ ਲਈ ਮਜਬੂਰ ਨਾ ਕਰੋ। ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਦੋਵਾਂ ਰਾਜਾਂ ਵਿਚਾਲੇ ਇਸ ਵਿਵਾਦ ਨੂੰ ਸੁਲਝਾਉਣ ਲਈ ਪਹਿਲਕਦਮੀ ਕਰੇ।
ਪੰਜਾਬ ਸਰਕਾਰ ਸਿਆਸਤ ਨਾ ਕਰੇ
ਸੁਪਰੀਮ ਕੋਰਟ ਨੇ SYL ਮੁੱਦੇ 'ਤੇ ਸੁਣਵਾਈ ਕਰਦੇ ਹੋਏ ਪੰਜਾਬ ਸਰਕਾਰ ਨੂੰ ਇਸ ਮਾਮਲੇ 'ਚ ਰਾਜਨੀਤੀ ਨਾ ਕਰਨ ਲਈ ਕਿਹਾ ਹੈ। ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਪੰਜਾਬ ਵਿੱਚ ਐਸ ਵਾਈ ਐਲ ਬਣਾਉਣ ਸਬੰਧੀ ਸਰਵੇਖਣ ਸ਼ੁਰੂ ਕੀਤਾ ਜਾਵੇ ਕਿਉਂਕਿ ਹਰਿਆਣਾ ਨੇ ਐਸ ਵਾਈ ਐਲ ਬਣਾਉਣ ਦੀ ਪ੍ਰਕਿਰਿਆ ਪੂਰੀ ਕਰ ਲਈ ਹੈ।
ਅਗਲੀ ਸੁਣਵਾਈ 2024 'ਚ
ਐਸ ਵਾਈ ਐਲ ਮੁੱਦੇ ਨੂੰ ਲੈ ਕੇ ਸੁਪਰੀਮ ਕੋਰਟ ਨੇ ਦੋਵਾਂ ਰਾਜਾਂ ਵਿਚਾਲੇ ਹੱਲ ਕੱਢਣ ਲਈ ਕਿਹਾ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਜਨਵਰੀ 2024 ਦੇ ਦੂਜੇ ਹਫ਼ਤੇ ਹੋਵੇਗੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਮੁੱਦਾ ਅਮਿਤ ਸ਼ਾਹ ਕੋਲ ਉਠਾਇਆ ਸੀ
ਦੱਸ ਦੇਈਏ ਕਿ ਹਾਲ ਹੀ ਵਿੱਚ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਅੰਮ੍ਰਿਤਸਰ ਆਏ ਸਨ। ਇਸ ਦੌਰਾਨ ਉਨ੍ਹਾਂ ਪੰਜਾਬ, ਹਰਿਆਣਾ ਅਤੇ ਹਿਮਾਚਲ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਸਵਾਈਐਲ ਦਾ ਮੁੱਦਾ ਚੁੱਕਿਆ ਸੀ।