ਖਬਰਿਸਤਾਨ ਨੈੱਟਵਰਕ- ਹਸਪਤਾਲਾਂ ਵਿੱਚੋਂ ਨਵਜੰਮੇ ਬੱਚਿਆਂ ਦੀ ਚੋਰੀ 'ਤੇ ਸੁਪਰੀਮ ਕੋਰਟ ਨੇ ਸਖ਼ਤ ਰੁਖ਼ ਅਪਣਾਇਆ ਹੈ। ਮਾਮਲੇ ਦੀ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਕਿ ਜਿਸ ਹਸਪਤਾਲ ਤੋਂ ਬੱਚਾ ਚੋਰੀ ਹੁੰਦਾ ਹੈ, ਉਸ ਦਾ ਲਾਇਸੈਂਸ ਰੱਦ ਕਰ ਦੇਣਾ ਚਾਹੀਦਾ ਹੈ। ਇਸ ਫੈਸਲੇ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਣੀ ਚਾਹੀਦੀ ਹੈ।
ਦਰਅਸਲ, ਸਾਲ 2024 ਵਿੱਚ, ਇਲਾਹਾਬਾਦ ਹਾਈ ਕੋਰਟ ਨੇ ਵਾਰਾਣਸੀ ਅਤੇ ਆਸ ਪਾਸ ਦੇ ਹਸਪਤਾਲਾਂ ਵਿੱਚ ਬੱਚੇ ਦੀ ਚੋਰੀ ਦੇ ਮਾਮਲੇ ਵਿੱਚ ਮੁਲਜ਼ਮ ਨੂੰ ਜ਼ਮਾਨਤ ਦੇ ਦਿੱਤੀ ਸੀ, ਜਿਸ ਤੋਂ ਬਾਅਦ ਇਹ ਮਾਮਲਾ ਸੁਪਰੀਮ ਕੋਰਟ ਤੱਕ ਪਹੁੰਚਿਆ ਅਤੇ ਇਸ ਮਾਮਲੇ ਸਬੰਧੀ ਹਸਪਤਾਲਾਂ ਸਬੰਧੀ ਇਹ ਫੈਸਲਾ ਦਿੱਤਾ ਗਿਆ ਹੈ।
ਬੱਚਿਆਂ ਦੀ ਤਸਕਰੀ ਰੋਕਣ ਲਈ ਸਖ਼ਤ ਕਦਮ ਚੁੱਕੇ ਜਾਣ
ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਸਾਰੀਆਂ ਰਾਜ ਸਰਕਾਰਾਂ ਨੂੰ ਬੱਚਿਆਂ ਦੀ ਤਸਕਰੀ ਨੂੰ ਰੋਕਣ ਲਈ ਠੋਸ ਕਦਮ ਚੁੱਕਣ ਲਈ ਕਿਹਾ। ਜੇਕਰ ਕਿਸੇ ਹਸਪਤਾਲ ਵਿੱਚੋਂ ਬੱਚਾ ਚੋਰੀ ਹੋ ਜਾਂਦਾ ਹੈ ਤਾਂ ਸਰਕਾਰ ਨੂੰ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਉਸਦਾ ਲਾਇਸੈਂਸ ਰੱਦ ਕਰਨਾ ਚਾਹੀਦਾ ਹੈ। ਇਸ ਦੇ ਨਾਲ ਹੀ ਬੱਚਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਸੁਚੇਤ ਰਹਿਣ ਦੀ ਸਲਾਹ ਦਿੱਤੀ ਗਈ ਹੈ।