ਆਮ ਆਦਮੀ ਪਾਰਟੀ ਨੇ ਪੰਜਾਬ 'ਚ ਲੋਕ ਸਭਾ ਚੋਣ ਟਿਕਟ ਦਾ ਐਲਾਨ ਕਰ ਦਿੱਤਾ ਹੈ। ਸੁਸ਼ੀਲ ਕੁਮਾਰ ਰਿੰਕੂ ਜਲੰਧਰ ਤੋਂ ਸੰਸਦ ਮੈਂਬਰ ਦੇ ਅਹੁਦੇ ਲਈ ਮੁੜ ਚੋਣ ਲੜਨ ਜਾ ਰਹੇ ਹਨ। ਜਿਵੇਂ ਹੀ ਉਨ੍ਹਾਂ ਦਾ ਨਾਂ ਆਇਆ, ਸੁਸ਼ੀਲ ਕੁਮਾਰ ਰਿੰਕੂ ਅਯੁੱਧਿਆ ਲਈ ਰਵਾਨਾ ਹੋ ਗਏ। ਸੁਸ਼ੀਲ ਕੁਮਾਰ ਰਿੰਕੂ ਨੇ ਅਯੁੱਧਿਆ ਸ਼ਹਿਰ ਤੋਂ ਲਾਈਵ ਕਿਹਾ ਕਿ ਉਹ ਨਵੀਂ ਪਾਰੀ ਸ਼ੁਰੂ ਕਰਨ ਜਾ ਰਹੇ ਹਨ।
ਮੈਂ ਫਿਰ ਤੋਂ ਜਲੰਧਰ ਦੇ ਲੋਕਾਂ ਦੀ ਸੇਵਾ ਕਰਨਾ ਚਾਹੁੰਦਾ
ਰਿੰਕੂ ਨੇ ਕਿਹਾ ਕਿ ਮੈਂ ਫਿਰ ਤੋਂ ਜਲੰਧਰ ਦੇ ਲੋਕਾਂ ਦੀ ਸੇਵਾ ਕਰਨਾ ਚਾਹੁੰਦਾ ਹਾਂ ਤੇ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਪਰੇਸ਼ਾਨੀਆਂ ਦਾ ਹੱਲ ਕਰਨ ਲਈ ਤਿਆਰ ਰਹਾਂਗਾ। ਇਸੇ ਮਕਸਦ ਲਈ ਅਯੁੱਧਿਆ ਜਾ ਕੇ ਮੱਥਾ ਟੇਕਿਆ ਹੈ। ਉਮੀਦ ਹੈ ਕਿ ਇੱਕ ਵਾਰ ਫਿਰ ਵੱਡੀ ਜਿੱਤ ਹਾਸਲ ਹੋਵੇਗੀ।
ਭਾਜਪਾ 'ਚ ਸ਼ਾਮਲ ਹੋਣ ਦੀਆਂ ਚਰਚਾਵਾਂ
ਦੱਸ ਦੇਈਏ ਕਿ ਟਿਕਟਾਂ ਦੇ ਐਲਾਨ ਤੋਂ ਬਾਅਦ ਸ਼ਹਿਰ 'ਚ ਅਫਵਾਹਾਂ ਦਾ ਬਾਜ਼ਾਰ ਵੀ ਗਰਮ ਹੋ ਗਿਆ ਹੈ, ਜਿਸ ਕਾਰਨ ਪਾਰਟੀ ਵਰਕਰ ਕਿਆਸ ਲਗਾ ਰਹੇ ਹਨ ਕਿ 'ਆਪ' ਦੇ ਕਈ ਵੱਡੇ ਆਗੂ ਭਾਜਪਾ 'ਚ ਸ਼ਾਮਲ ਹੋਣ ਜਾ ਰਹੇ ਹਨ। ਹਾਲਾਂਕਿ ਇਸ 'ਤੇ ਸੁਸ਼ੀਲ ਰਿੰਕੂ ਜਾਂ ਕਿਸੇ ਹੋਰ 'ਆਪ' ਨੇਤਾ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਬਿਆਨ ਨਹੀਂ ਆਇਆ।