ਕਪੂਰਥਲਾ ਦੇ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰੇ ਤੋਂ ਨਗਰ ਕੀਰਤਨ ਕੱਢਿਆ ਜਾ ਰਿਹਾ ਸੀ। ਇਸ ਨਗਰ ਕੀਰਤਨ ਦੌਰਾਨ ਜਦੋਂ ਬੁਲੇਟ ਬਾਈਕ ਸਵਾਰ ਨੌਜਵਾਨਾਂ ਨੂੰ ਰਸਤਾ ਨਹੀਂ ਮਿਲਿਆ ਤਾਂ ਉਨ੍ਹਾਂ ਨੇ ਗਤਕਾ ਖੇਡ ਰਹੇ ਨਿਹੰਗਾਂ ਨਾਲ ਬਹਿਸ ਕਰਨੀ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਬਹਿਸ ਨੇ ਹਿੰਸਕ ਰੂਪ ਲੈ ਲਿਆ ਅਤੇ ਦੋਵਾਂ ਪਾਸਿਆਂ ਤੋਂ ਤਲਵਾਰਾਂ ਚਲੀਆਂ। ਜਿਸ ਕਾਰਨ ਮਾਹੌਲ ਤਣਾਅਪੂਰਨ ਹੋ ਗਿਆ। ਇਸ ਘਟਨਾ ਵਿੱਚ ਦੋ ਨੌਜਵਾਨ ਜ਼ਖਮੀ ਹੋ ਗਏ ਹਨ।
ਰੋਕਣ ਦੀ ਕੋਸ਼ਿਸ਼ ਕਰਨ 'ਤੇ ਹੱਥੋਪਾਈ ਕੀਤੀ
ਸਮਿਤ ਸਿੰਘ ਨੇ ਦੱਸਿਆ ਕਿ ਉਹ ਨਗਰ ਕੀਰਤਨ ਦੌਰਾਨ ਗੱਤਕਾ ਖੇਡ ਰਿਹਾ ਸੀ। ਇਸ ਦੌਰਾਨ ਕੁਝ ਨੌਜਵਾਨ ਬੁਲੇਟ 'ਤੇ ਆਏ ਅਤੇ ਰਸਤਾ ਮੰਗਣ ਲੱਗੇ । ਜਿਸ 'ਤੇ ਉਨ੍ਹਾਂ ਨੌਜਵਾਨਾਂ ਨੂੰ ਕੁਝ ਦੇਰ ਉਡੀਕ ਕਰਨ ਲਈ ਕਿਹਾ ਗਿਆ। ਇਸ ਤੋਂ ਬਾਅਦ ਉਨ੍ਹਾਂ ਨੇ ਆਪਣਾ ਬੁਲੇਟ ਨੂੰ ਰੇਸ ਦੇਣੀ ਸ਼ੁਰੂ ਕਰ ਦਿੱਤੀ ਤੇ ਨਗਰ ਕੀਰਤਨ ਵਿੱਚ ਵਿਘਨ ਪਾਉਣਾ ਸ਼ੁਰੂ ਕਰ ਦਿੱਤਾ। ਜਦੋਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹ ਹੱਥੋਪਾਈ ਕਰਨ 'ਤੇ ਉੱਤਰ ਆਏ ਅਤੇ ਹਮਲਾ ਕਰ ਦਿੱਤਾ।
ਇੱਕ ਦੂਜੇ 'ਤੇ ਕੀਤਾ ਹਮਲਾ
ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਜਿਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਦੋਵੇਂ ਧਿਰਾਂ ਇੱਕ ਦੂਜੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਰਹੀਆਂ ਹਨ। ਇਸ ਦੌਰਾਨ, ਸੰਗਤ ਵੀ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕ ਰਹੀ ਹੈ। ਨਗਰ ਕੀਰਤਨ ਦੌਰਾਨ ਇਸ ਮਾਹੌਲ ਨੂੰ ਦੇਖ ਕੇ ਸਥਾਨਕ ਲੋਕ ਡਰ ਗਏ ਅਤੇ ਉਨ੍ਹਾਂ ਨੇ ਇਸ ਘਟਨਾ ਦੀ ਨਿੰਦਾ ਵੀ ਕੀਤੀ।
ਅਸੀਂ ਕੋਈ ਹੁਲੜਬਾਜ਼ੀ ਨਹੀ ਕੀਤੀ
ਇਸ ਮਾਮਲੇ ਵਿੱਚ, ਦੂਜੀ ਧਿਰ ਨੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ। ਰੋਹਨ ਹੰਸ ਨੇ ਕਿਹਾ ਕਿ ਅਸੀਂ ਕਿਸੇ ਤਰ੍ਹਾਂ ਦੀ ਬੇਅਦਬੀ ਨਹੀਂ ਕੀਤੀ ਹੈ ਅਤੇ ਨਾ ਹੀ ਅਸੀਂ ਕਿਸੇ ਨਾਲ ਲੜਾਈ ਕੀਤੀ ਹੈ। ਇਸ ਦੇ ਉਲਟਾ, ਉਸ ਨੌਜਵਾਨ ਨੇ ਸਾਡੇ 'ਤੇ ਹਮਲਾ ਕੀਤਾ ਹੈ। ਜਿਸ ਦੌਰਾਨ ਮੇਰੇ ਸੱਟਾਂ ਲੱਗੀਆਂ।