ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਜਗਤਾਰ ਸਿੰਘ ਤਾਰਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਦੋ ਘੰਟੇ ਦੀ ਪੈਰੋਲ ਦਿੱਤੀ ਹੈ।ਇਹ ਪੈਰੋਲ ਉਸ ਦੀ ਭਤੀਜੀ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਦਿੱਤੀ ਗਈ ਹੈ। ਤਾਰਾ ਦੇ ਭਰਾ, ਭਾਵ ਉਸਦੀ ਭਤੀਜੀ ਦੇ ਪਿਤਾ ਦੀ ਅਪ੍ਰੈਲ ਵਿੱਚ ਮੌਤ ਹੋ ਗਈ ਸੀ, ਇਸ ਲਈ ਤਾਰਾ ਨੇ ਆਪਣੀ ਭਤੀਜੀ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਪੈਰੋਲ ਦੀ ਮੰਗ ਕੀਤੀ ਸੀ, ਜਿਸ ਦੀ ਹਾਈਕੋਰਟ ਨੇ ਉਸ ਨੂੰ ਦੋ ਘੰਟੇ ਦੀ ਪੈਰੋਲ ਦਿੱਤੀ ਹੈ।
ਭਤੀਜੀ ਦੇ ਵਿਆਹ ਲਈ 2 ਘੰਟੇ ਦੀ ਪੈਰੋਲ
ਤਾਰਾ ਨੂੰ ਆਪਣੇ ਭਰਾ ਦੀ ਮੌਤ ਵੇਲੇ ਜ਼ਮਾਨਤ ਨਹੀਂ ਮਿਲੀ ਸੀ। ਹਾਲਾਂਕਿ ਹੁਣ ਹਾਈਕੋਰਟ ਨੇ ਉਸ ਦੀ ਭਤੀਜੀ ਦੇ ਵਿਆਹ ਲਈ ਪੈਰੋਲ ਮਨਜ਼ੂਰ ਕਰ ਦਿੱਤੀ ਹੈ।ਹਾਈ ਕੋਰਟ ਨੇ ਤਾਰਾ ਨੂੰ 3 ਦਸੰਬਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਦੋ ਘੰਟੇ ਪੁਲਸ ਹਿਰਾਸਤ ਵਿੱਚ ਵਿਆਹ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਹੈ।
1995 'ਚ ਹੋਇਆ ਸੀ ਬੇਅੰਤ ਸਿੰਘ ਕਤਲਕਾਂਡ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ 31 ਅਗਸਤ 1995 ਨੂੰ ਹੱਤਿਆ ਕਰ ਦਿੱਤੀ ਗਈ ਸੀ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਪੰਜਾਬ-ਹਰਿਆਣਾ ਸਕੱਤਰੇਤ ਦੇ ਬਾਹਰ ਆਪਣੀ ਕਾਰ ਵਿੱਚ ਬੈਠੇ ਸਨ। ਉਦੋਂ ਇੱਕ ਵਿਅਕਤੀ ਮਨੁੱਖੀ ਬੰਬ ਲੈ ਕੇ ਉਨ੍ਹਾਂ ਦੇ ਨੇੜੇ ਆਇਆ ਅਤੇ ਆਪਣੇ ਆਪ ਨੂੰ ਉਡਾ ਲਿਆ। ਇਸ ਧਮਾਕੇ ਵਿਚ ਬੇਅੰਤ ਸਿੰਘ ਸਮੇਤ 18 ਦੇ ਕਰੀਬ ਲੋਕ ਮਾਰੇ ਗਏ ਸਨ।