ਪੰਜਾਬ 'ਚ ਪਾਰਾ ਲਗਾਤਾਰ ਡਿੱਗ ਰਿਹਾ ਹੈ। ਤਾਪਮਾਨ ਵਿੱਚ ਗਿਰਾਵਟ ਕਾਰਨ ਠੰਢ ਵੀ ਵਧ ਗਈ ਹੈ। ਅਗਲੇ ਕੁਝ ਦਿਨਾਂ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਰਾਤ ਦੇ ਸਮੇਂ ਪਾਰਾ ਡਿੱਗਣ ਨਾਲ ਮੌਸਮ ਠੰਡਾ ਹੋ ਗਿਆ ਹੈ।
ਮੌਸਮ ਵਿਭਾਗ ਦੇ ਤਾਜ਼ਾ ਅੰਕੜਿਆਂ ਅਨੁਸਾਰ ਪੰਜਾਬ ਵਿੱਚ ਕੱਲ੍ਹ ਦੇ ਮੁਕਾਬਲੇ ਅੱਜ ਔਸਤ ਘੱਟੋ-ਘੱਟ ਤਾਪਮਾਨ 'ਚ -1.8 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਰਾਜ ਵਿੱਚ ਇਹ ਆਮ ਨਾਲੋਂ 2.5 ਡਿਗਰੀ ਸੈਲਸੀਅਸ ਵੱਧ ਹੈ। ਪੰਜਾਬ 'ਚ ਸਭ ਤੋਂ ਘੱਟ ਤਾਪਮਾਨ ਫਰੀਦਕੋਟ ਵਿੱਚ 8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਦੋਂ ਕਿ ਸਭ ਤੋਂ ਵੱਧ ਤਾਪਮਾਨ ਮੋਹਾਲੀ ਵਿੱਚ 14.7 ਦਰਜ ਕੀਤਾ ਗਿਆ ਹੈ।
ਆਉਣ ਵਾਲੇ ਦਿਨਾਂ 'ਚ ਤਾਪਮਾਨ 'ਚ ਹੋਰ ਗਿਰਾਵਟ ਆਉਣ ਦੀ ਵੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪੰਜਾਬ ਪੁਲਿਸ ਨੇ ਕੜਾਕੇ ਦੀ ਠੰਢ ਦੇ ਮੱਦੇਨਜ਼ਰ ਸੜਕਾਂ 'ਤੇ ਚੱਲਣ ਸਮੇਂ ਸਾਵਧਾਨ ਰਹਿਣ ਲਈ ਕਿਹਾ ਹੈ। ਟ੍ਰੈਫਿਕ ਸਿਗਨਲਾਂ ਦੀ ਪਾਲਣਾ ਕਰਨ ਦੇ ਨਾਲ-ਨਾਲ ਸਰਦੀਆਂ ਦੇ ਮੌਸਮ ਦੌਰਾਨ ਵਾਹਨ ਨੂੰ ਚੰਗੀ ਸਥਿਤੀ ਵਿੱਚ ਰੱਖਣ ਲਈ ਕਿਹਾ ਗਿਆ ਹੈ। ਧੁੰਦ ਵਿੱਚ ਸਾਵਧਾਨੀ ਨਾਲ ਗੱਡੀ ਚਲਾਉਣ ਦੀ ਵੀ ਹਿਦਾਇਤਾਂ ਵੀ ਦਿੱਤੀਆਂ ਗਈਆਂ ਹਨ।